ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ। ਇਕ ਸ਼ਾਨਦਾਰ ਪਹਿਲਕਦਮੀ ’ਚ ਮ੍ਰਿਤਕ ਪੈਨਸ਼ਨ ਲਾਭਪਾਤਰੀਆਂ ਦੀ ਪਛਾਣ ਕਰਨ ਅਤੇ ਸਹੀ ਪ੍ਰਾਪਤ ਕਰਤਾਵਾਂ ਨੂੰ ਪੈਨਸ਼ਨਾਂ ਦੀ ਵੰਡ ਨੂੰ ਸੁਚਾਰੂ ਬਣਾਉਣ ਲਈ ‘ਸਾਡੇ ਬਜ਼ੁਰਗ ਸਾਡਾ ਮਾਣ’ ਸਿਰਲੇਖ ਹੇਠ ਇਕ ਵਿਸ਼ੇਸ਼ ਸਰਵੇਖਣ ਕੀਤਾ ਗਿਆ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਵਿਆਪਕ ਸਰਵੇਖਣ ਰਾਹੀਂ, 67,852 ਮ੍ਰਿਤਕ ਪੈਨਸ਼ਨਰਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਦੇ ਖਾਤਿਆਂ ’ਚ ਸਮੇਂ ਦੇ ਨਾਲ ਲਗਭਗ 252 ਕਰੋੜ ਰੁਪਏ ਇਕੱਠੇ ਹੋਏ ਸਨ। ਇਸ ਰਕਮ ’ਚੋਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀਆਂ ਅਤੇ ਬੈਂਕਾਂ ਦੇ ਸਹਿਯੋਗ ਨਾਲ 166 ਕਰੋੜ ਰੁਪਏ ਦੀ ਵੱਡੀ ਰਕਮ ਦੀ ਵਸੂਲੀ ਕੀਤੀ ਜਾ ਚੁੱਕੀ ਹੈ।