Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਭਾਜਪਾ ਦਾ ਵੱਡਾ ਆਗੂ ਅਕਾਲੀ ਦਲ...

ਪੰਜਾਬ ਦੀ ਸਿਆਸਤ ‘ਚ ਵੱਡੀ ਹਲਚਲ, ਭਾਜਪਾ ਦਾ ਵੱਡਾ ਆਗੂ ਅਕਾਲੀ ਦਲ ‘ਚ ਸ਼ਾਮਲ

 

ਸੰਗਰੂਰ/ਚੰਡੀਗੜ੍ਹ : ਪੰਜਾਬ ਦੀ ਸਿਆਸਤ ‘ਚ ਉਸ ਵੇਲੇ ਵੱਡੀ ਹਲਚਲ ਦੇਖਣ ਨੂੰ ਮਿਲੀ, ਜਦੋਂ ਭਾਜਪਾ ਦੇ ਸੂਬਾ ਉਪ ਪ੍ਰਧਾਨ ਅਰਵਿੰਦ ਖੰਨਾ ਅਕਾਲੀ ਦਲ ‘ਚ ਸ਼ਾਮਲ ਹੋ ਗਏ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸੰਗਰੂਰ ਵਿਖੇ ਅਰਵਿੰਦ ਖੰਨਾ ਦੇ ਘਰ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਅਰਵਿੰਦ ਖੰਨਾ ਨੂੰ ਪਾਰਟੀ ‘ਚ ਸ਼ਾਮਲ ਕਰਵਾਇਆ। ਸੁਖਬੀਰ ਬਾਦਲ ਨੇ ਅਰਵਿੰਦ ਖੰਨਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਜੀ ਆਇਆਂ ਕਹਿੰਦਿਆਂ ਸਿਰੋਪਾਓ ਦਿੱਤਾ ਅਤੇ ਅਕਾਲੀ ਦਲ ‘ਚ ਬਣਦਾ ਮਾਣ-ਸਤਿਕਾਰ ਦੇਣ ਦੀ ਗੱਲ ਕਹੀ। ਦੱਸਣਯੋਗ ਹੈ ਕਿ ਅਰਵਿੰਦ ਖੰਨਾ ਅਤੇ ਸੁਖਬੀਰ ਬਾਦਲ ਪੁਰਾਣੇ ਦੋਸਤ ਹਨ।

ਕੌਣ ਹਨ ਅਰਵਿੰਦ ਖੰਨਾ

ਅਰਵਿਦ ਖੰਨਾ ਨੂੰ ਪਾਰਟੀ ‘ਚ ਸ਼ਾਮਲ ਕਰਨ ਲਈ ਸੁਖਬੀਰ ਬਾਦਲ ਨਿੱਜੀ ਤੌਰ ‘ਤੇ ਧੂਰੀ ਆਏ ਸਨ। ਅਰਵਿੰਦ ਖੰਨਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਸਾਥੀ ਸਨ। ਅਰਵਿੰਦ ਖੰਨਾ ਨੰ ਇਸ ਖੇਤਰ ‘ਚ ਇਕ ਪ੍ਰਮੁੱਖ ਉਦਯੋਗਪਤੀ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਨੇ ਪਹਿਲੀ ਵਾਲ 2002 ‘ਚ ਕਾਂਗਰਸ ਦੀ ਟਿਕਟ ‘ਤੇ ਸੰਗਰੂਰ ਵਿਧਾਨ ਸਭਾ ਹਲਕਾ ਜਿੱਤਿਆ ਸੀ ਅਤੇ ਵਿਧਾਇਕ ਬਣੇ ਸਨ।

ਉਹ 2004 ਦੀਆਂ ਲੋਕ ਸਭਾ ਚੋਣਾਂ ‘ਚ ਪਾਰਟੀ ਦੇ ਉਮੀਦਵਾਰ ਸਨ ਪਰ ਸੁਖਦੇਵ ਸਿੰਘ ਢੀਂਡਸਾ ਤੋਂ ਹਾਰ ਗਏ। ਫਿਰ ਉਨ੍ਹਾਂ ਨੇ ਸਾਲ 2012 ‘ਚ ਧੂਰੀ ਹਲਕੇ ਤੋਂ ਚੋਣ ਲੜੀ ਸੀ। ਇਸ ਭਾਰੀ ਜਿੱਤੇ ਨੇ ਉਨ੍ਹਾਂ ਨੂੰ ਇਕ ਵੱਡੇ ਨੇਤਾ ਵਜੋਂ ਸਥਾਪਿਤ ਕੀਤਾ। ਫਿਲਹਾਲ ਇਸ ਮਾਮਲੇ ‘ਚ ਭਾਜਪਾ ਵਲੋਂ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ ਪਰ ਸੂਬੇ ਦੀ ਸਿਆਸਤ ‘ਚ ਇਸ ਘਟਨਾ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਆਉਣ ਵਾਲੇ ਸਮੇਂ ‘ਚ ਇਹ ਸਿਆਸੀ ਪਲਟਵਾਰ ਚਰਚਾ ਦਾ ਕੇਂਦਰ ਬਣ ਸਕਦਾ ਹੈ।