Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਜਲੰਧਰ ਦੇ ਇਹ ਸੀਨੀਅਰ ਆਗੂ 'ਆਪ'...

ਪੰਜਾਬ ਦੀ ਸਿਆਸਤ ‘ਚ ਵੱਡੀ ਹਲਚਲ! ਜਲੰਧਰ ਦੇ ਇਹ ਸੀਨੀਅਰ ਆਗੂ ‘ਆਪ’ ‘ਚ ਹੋਏ ਸ਼ਾਮਲ

 

ਜਲੰਧਰ – ਜਲੰਧਰ ਦੀ ਸਿਆਸਤ ਵਿਚ ਉਸ ਸਮੇਂ ਵੱਡੀ ਹਲਚਲ ਵੇਖਣ ਨੂੰ ਮਿਲ ਜਦੋਂ ਵਾਰਡ ਨੰਬਰ 23 ਦੀ ਕੌਂਸਲਰ ਪਰਮਜੀਤ ਕੌਰ ਅਤੇ ਉਸ ਦੇ ਪਤੀ ਹਰਪਾਲ ਮਿੰਟੂ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਜੁਆਇਨ ਕਰ ਲਈ।  ਇਸ ਰਾਜਨੀਤਿਕ ਘਟਨਾਕ੍ਰਮ ਨੂੰ ਕਾਂਗਰਸ ਲਈ ਇਕ ਵੱਡੇ ਝਟਕੇ ਵਜੋਂ ਵੇਖਿਆ ਜਾ ਰਿਹਾ ਹੈ, ਜਦਕਿ ਆਮ ਆਦਮੀ ਪਾਰਟੀ ਲਈ ਇਸ ਨੂੰ ਜ਼ਮੀਨੀ ਪੱਧਰ ‘ਤੇ ਇਸ ਦੀ ਵਧਦੀ ਭਰੋਸੇਯੋਗਤਾ ਅਤੇ ਮਜ਼ਬੂਤ ​​ਲੀਡਰਸ਼ਿਪ ਦਾ ਪ੍ਰਮਾਣ ਮੰਨਿਆ ਜਾ ਰਿਹਾ ਹੈ। ਕੌਂਸਲਰ ਪਰਮਜੀਤ ਕੌਰ ਸਵੇਰੇ ਕੇਂਦਰੀ ਹਲਕਾ ਇੰਚਾਰਜ ਨਿਤਿਨ ਕੋਹਲੀ ਦੇ ਦਫ਼ਤਰ ਵਿਖੇ ਪਾਰਟੀ ਵਿੱਚ ਸ਼ਾਮਲ ਹੋਏ ਜਦਕਿ ਉਨ੍ਹਾਂ ਦੇ ਪਤੀ ਹਰਪਾਲ ਮਿੰਟੂ ਨੇ ਮੁੱਖ ਮੰਤਰੀ ਘਰ ਵਿਖੇ ਪਾਰਟੀ ਮੈਂਬਰਸ਼ਿਪ ਸਵੀਕਾਰ ਕੀਤੀ।

ਕੌਂਸਲਰ ਹਰਪਾਲ ਮਿੰਟੂ ਜੋਕਿ ਕੌਂਸਲਰ ਦੇ ਪਤੀ ਹਨ, ਨੂੰ ਮੁੱਖ ਮੰਤਰੀ ਨਿਵਾਸ (ਸੀ. ਐੱਮ ਹਾਊਸ) ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ. ਐੱਸ. ਡੀ, ਰਾਜਬੀਰ ਸਿੰਘ ਘੁੰਮਣ ਅਤੇ ਜਲੰਧਰ ਕੇਂਦਰੀ ਹਲਕੇ ਦੇ ਇੰਚਾਰਜ ਨਿਤਿਨ ਕੋਹਲੀ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ।

ਇਸ ਮੌਕੇ ਰਾਜਬੀਰ ਸਿੰਘ ਘੁੰਮਣ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖ਼ੁਦ ਹਰਪਾਲ ਮਿੰਟੂ ਨੂੰ ਪਾਰਟੀ ਵਿੱਚ ਸ਼ਾਮਲ ਕਰਨਾ ਸੀ, ਪਰ ਭਾਰੀ ਧੁੰਦ ਕਾਰਨ ਉਹ ਮੁੱਖ ਮੰਤਰੀ ਘਰ ਨਹੀਂ ਪਹੁੰਚ ਸਕੇ ਅਤੇ ਉਨ੍ਹਾਂ ਨੂੰ ਫਤਿਹਗੜ੍ਹ ਸਾਹਿਬ ਲਈ ਰਵਾਨਾ ਹੋਣਾ ਪਿਆ। ਉਨ੍ਹਾਂ ਨੇ ਨਵੇਂ ਮੈਂਬਰਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ।