Thursday, July 24, 2025

Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪੰਜਾਬ ਪੁਲਸ ਦੀ ਵੱਡੀ ਸਫ਼ਲਤਾ, 4 ਤਸਕਰ ਹਥਿਆਰਾਂ ਸਣੇ ਗ੍ਰਿਫ਼ਤਾਰ, ਹੋਣਗੇ ਵੱਡੇ...

ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, 4 ਤਸਕਰ ਹਥਿਆਰਾਂ ਸਣੇ ਗ੍ਰਿਫ਼ਤਾਰ, ਹੋਣਗੇ ਵੱਡੇ ਖ਼ੁਲਾਸੇ

ਜਲੰਧਰ/ਅੰਮ੍ਰਿਤਸਰ – ਪੰਜਾਬ ਪੁਲਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ 4 ਤਸਕਰਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਦਰਅਸਲ ਅੰਮ੍ਰਿਤਸਰ ਪੁਲਸ ਅਤੇ ਬੀ. ਐੱਸ. ਐੱਫ਼. ਨੇ ਇਕ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ‘ਤੇ ਸ਼ਿਕੰਜਾ ਕੱਸਿਆ ਅਤੇ 4 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ 8 ਪਿਸਤੌਲ ਬਰਾਮਦ ਕੀਤੀਆਂ ਗਈਆਂ ਹਨ। ਇਨ੍ਹਾਂ ਵਿਚ 5 ਪਿਸਤੌਲਾਂ .30 ਕੈਲੀਬਰ ਅਤੇ 3 ਪਿਸਤੌਲਾਂ 9 ਐੱਮ. ਐੱਮ. ਕੈਲੀਬਰ ਦੀਆਂ ਹਨ। ਇਸ ਦੇ ਨਾਲ ਹੀ ਮੈਗਜ਼ੀਨ ਜ਼ਬਤ ਕੀਤੇ ਗਏ ਹਨ।

ਇਸ ਦੀ ਜਾਣਕਾਰੀ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਐਕਸ ਜ਼ਰੀਏ ਪੋਸਟ ਪਾ ਕੇ ਦਿੱਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅੰਮ੍ਰਿਤਸਰ ਅਤੇ ਤਰਨਤਾਰਨ ਦੇ ਰਹਿਣ ਵਾਲੇ ਹਨ। ਮੁਲਜ਼ਮਾਂ ਦੀ ਪਛਾਣ ਲਖਵਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਵਾਸੀ ਡਾਂਡੇ ਅੰਮ੍ਰਿਤਸਰ ਅਤੇ ਅਕਾਸ਼ਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਵਾਸੀ ਕਸੇਲ ਤਰਨਤਾਰਨ ਸ਼ਾਮਲ ਹਨ। ਪੁਲਸ ਦਾ ਕਹਿਣਾ ਹੈ ਕਿ ਦੋਸ਼ੀਆਂ ਵਿਰੁੱਧ ਅੰਮ੍ਰਿਤਸਰ ਦੇ ਘਰਿੰਡਾ ਪੁਲਸ ਸਟੇਸ਼ਨ ਵਿੱਚ ਐੱਫ਼. ਆਈ. ਆਰ. ਦਰਜ ਕਰ ਲਈ ਗਈ ਹੈ।

ਇਥੇ ਦੱਸਣਯੋਗ ਹੈ ਕਿ ਸਰਹੱਦ ਪਾਰ ਤੋਂ ਡਰੋਨਾਂ ਰਾਹੀਂ ਆਉਣ ਵਾਲੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਪੁਲਸ ਨੇ ਪੂਰੀ ਰਣਨੀਤੀ ਤਿਆਰ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਜਲਦੀ ਹੀ ਐਂਟੀ-ਡਰੋਨ ਤਕਨਾਲੋਜੀ ਖ਼ਰੀਦੀ ਜਾਵੇਗੀ। ਇਸ ਲਈ ਕੰਪਨੀਆਂ ਤੋਂ ਟ੍ਰਾਇਲ ਲਏ ਗਏ ਹਨ। ਮੰਨਿਆ ਜਾ ਰਿਹਾ ਹੈ ਕਿ ਅਕਤੂਬਰ ਤੱਕ ਇਹ ਸਿਸਟਮ ਪੰਜਾਬ ਪੁਲਸ ਤੱਕ ਪਹੁੰਚ ਜਾਵੇਗਾ। ਇਸ ਤੋਂ ਬਾਅਦ ਪਾਕਿਸਤਾਨ ਤੋਂ ਆਉਣ ਵਾਲੀ ਖੇਪ ਨੂੰ ਆਸਾਨੀ ਨਾਲ ਰੋਕਿਆ ਜਾ ਸਕਦਾ ਹੈ।