Become a member

Get the best offers and updates relating to Liberty Case News.

― Advertisement ―

spot_img
spot_img
HomeBig Newsਦੀਵਾਲੀ ਤੋਂ ਪਹਿਲਾਂ ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ! ਜਲੰਧਰ 'ਚੋਂ ਫੜਿਆ...

ਦੀਵਾਲੀ ਤੋਂ ਪਹਿਲਾਂ ਪੰਜਾਬ ‘ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ! ਜਲੰਧਰ ‘ਚੋਂ ਫੜਿਆ ਗਿਆ 2.5 ਕਿਲੋਗ੍ਰਾਮ IED ਤੇ RDX

 

ਜਲੰਧਰ – ਪੰਜਾਬ ਵਿਚ ਵੱਡੀ ਅੱਤਵਾਦੀ ਸਾਜਿਸ਼ ਦਾ ਪਰਦਾਫ਼ਾਸ਼ ਕੀਤਾ ਗਿਆ ਹੈ। ਪੰਜਾਬ ਪੁਲਸ ਪਾਕਿਸਤਾਨ ਦੇ ਆਈ. ਐੱਸ. ਆਈ. ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਲਗਾਤਾਰ ਕਾਰਵਾਈ ਕਰ ਰਹੀ ਹੈ। ਇਸੇ ਸਿਲਸਿਲੇ ਵਿਚ ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਇਕ ਅੱਤਵਾਦੀ ਮਾਡਿਊਲ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਪੁਲਸ ਨੇ ਵੱਡੀ ਅੱਤਵਾਦੀ ਸਾਜਿਸ਼ ਦਾ ਪਰਦਾਫ਼ਾਸ਼ ਕਰਦੇ ਹੋਏ ਦੋ ਮੁਲਜ਼ਮਾਂ ਗੁਰਜਿੰਦਰ ਸਿੰਘ ਅਤੇ ਦੀਵਾਨ ਸਿੰਘ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ।

ਇਹ ਮਾਡਿਊਲ ਯੂਕੇ-ਆਧਾਰਿਤ ਹੈਂਡਲਰ ਨਿਸ਼ਾਨ ਜੌਰੀਅਨ ਅਤੇ ਆਦੇਸ਼ ਜਮਰਾਈ ਵੱਲੋਂ ਚਲਾਇਆ ਜਾ ਰਿਹਾ ਸੀ, ਜੋ ਬੀ. ਕੇ. ਆਈ. ਨੇਤਾ ਹਰਵਿੰਦਰ ਸਿੰਘ ਰਿੰਦਾ ਦੇ ਨਿਰਦੇਸ਼ਾਂ ਹੇਠ ਸੀ ਅਤੇ ਹਥਿਆਰਾਂ ਨਾਲ ਅੱਤਵਾਦੀ ਹਮਲੇ ਕਰਨ ਦੀ ਸਾਜ਼ਿਸ਼ ਰਚ ਰਿਹਾ ਸੀ। ਇਸ ਦੀ ਜਾਣਕਾਰੀ ਡੀ.ਜੀ.ਪੀ. ਗੌਰਵ ਯਾਦਵ ਨੇ ਦਿੱਤੀ।

ਮਾਡਿਊਲ ਦੇ ਕਬਜ਼ੇ ਵਿਚੋਂ 2.5 ਕਿਲੋਗ੍ਰਾਮ ਆਈ. ਈ. ਡੀ (ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ) ਤੇ ਆਰ. ਡੀ. ਐੱਕਸ ਅਤੇ ਇਕ ਰਿਮੋਟ ਕੰਟਰੋਲ ਬਰਾਮਦ ਕੀਤਾ ਗਿਆ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਆਈਈਡੀ ਨਾਲ ਇਕ ਅੱਤਵਾਦੀ ਦੀ ਸਾਜ਼ਿਸ਼ ਰਚੀ ਜਾ ਰਹੀ ਸੀ। ਯੂ. ਏ. ਪੀ. ਏ. ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਸੰਬੰਧਤ ਧਾਰਾਵਾਂ ਤਹਿਤ ਐੱਸ. ਐੱਸ. ਓ. ਸੀ. ਪੁਲਸ ਸਟੇਸ਼ਨ, ਅੰਮ੍ਰਿਤਸਰ ‘ਚ ਇਕ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ। ਇਸ ਘਟਨਾ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਪਾਕਿਸਤਾਨ ਦੀ ਆਈ. ਐੱਸ. ਆਈ. ਦੁਆਰਾ ਸਪਾਂਸਰ ਕੀਤੇ ਅੰਤਰਰਾਸ਼ਟਰੀ ਅੱਤਵਾਦ ਅਤੇ ਸੰਗਠਿਤ ਅਪਰਾਧ ਨੈੱਟਵਰਕਾਂ ਨੂੰ ਖ਼ਤਮ ਕਰਨ ਅਤੇ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੇ ਆਪਣੇ ਮਿਸ਼ਨ ‘ਤੇ ਦ੍ਰਿੜ ਹੈ।