ਚੰਡੀਗੜ੍ਹ/ਅੰਮ੍ਰਿਤਸਰ – ਨਵਜੋਤ ਕੌਰ ਸਿੱਧੂ ਨਾਲ ਹੋਈ ਕਰੋੜਾਂ ਰੁਪਏ ਦੀ ਠੱਗੀ ਦੇ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਦਰਅਸਲ ਇਸ ਮਾਮਲੇ ਵਿਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਧੋਖਾਧੜੀ ਦੇ ਮੁਲਜ਼ਮ ਨੂੰ ਭਾਰਤ ਲਿਆਉਣ ਦੇ ਹੁਕਮ ਜਾਰੀ ਕੀਤੇ ਹਨ। ਹਾਈਕੋਰਟ ਵੱਲੋਂ ਕਿਹਾ ਗਿਆ ਹੈ ਕਿ ਇਸ ਮਾਮਲੇ ਵਿਚ ਦੁਬਈ ਵਿਚ ਲੁਕੇ ਮੁਲਜ਼ਮ ਗਗਨਦੀਪ ਸਿੰਘ ਨੂੰ ਭਾਰਤ ਲਿਆਂਦਾ ਜਾਵੇ।
ਦਰਅਸਲ 2019 ਵਿਚ ਨਵਜੋਤ ਕੌਰ ਸਿੱਧੂ ਨਾਲ ਜ਼ੀਰਕਪੁਰ ਵਿਚ ਪ੍ਰਾਪਰਟੀ ਵਿਚ ਨਿਵੇਸ਼ ਨੂੰ ਲੈ ਕੇ ਝਾਂਸਾ ਕੇ 10 ਕਰੋੜ 35 ਲੱਖ ਰੁਪਏ ਦੀ ਠੱਗੀ ਗਗਨਦੀਪ ਸਿੰਘ ਵੱਲੋਂ ਕੀਤੀ ਗਈ ਸੀ। ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਅਗਲੇ ਮੰਗਲਵਾਰ ਤੱਕ ਦਾ ਸਮਾਂ ਦਿੱਤਾ ਗਿਆ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੰਦੇ ਹੋਏ ਕਿਹਾ ਕਿ ਦੁਬਈ ਵਿਚ ਲੁਕੇ ਹੋਏ ਮੁਲਜ਼ਮ ਗਗਨਦੀਪ ਸਿੰਘ ਨੂੰ ਭਾਰਤ ਲਿਆਂਦਾ ਜਾਵੇ। ਇਸ ਦੇ ਨਾਲ ਹੀ ਉਸ ਦਾ ਪਾਸਪੋਰਟ ਜਮ੍ਹਾ ਕਰਵਾਉਣ ਦੇ ਵੀ ਹੁਕਮ ਦਿੱਤੇ ਹਨ।