Become a member

Get the best offers and updates relating to Liberty Case News.

― Advertisement ―

spot_img
spot_img
HomeHaryanaਨੈਸ਼ਨਲ ਹਾਈਵੇਅ ਜਾਮ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ

ਨੈਸ਼ਨਲ ਹਾਈਵੇਅ ਜਾਮ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ

ਲੁਧਿਆਣਾ – 10 ਸਤੰਬਰ ਨੂੰ ਖੰਨਾ ਨੇੜੇ ਨੈਸ਼ਨਲ ਹਾਈਵੇਅ ਜਾਮ ਕਰਨ ਦੇ ਐਲਾਨ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਮਤਲਬ ਅੱਜ ਨੈਸ਼ਨਲ ਹਾਈਵੇਅ ਜਾਮ ਨਹੀਂ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਂਸਰ ਗੈਸ ਸੰਘਰਸ਼ ਤਾਲਮੇਲ ਕਮੇਟੀ ਵੱਲੋਂ ਵਿਗਿਆਨੀ ਬੀ.ਐੱਸ. ਔਲਖ ਨੇ ਦੱਸਿਆ ਕਿ ਸਰਕਾਰ ਨੇ ਉਨ੍ਹਾਂ ਨੂੰ 11 ਤਾਰੀਖ਼ ਨੂੰ ਸਵੇਰੇ 10.30 ਵਜੇ ਗੱਲਬਾਤ ਲਈ ਬੁਲਾਇਆ ਹੈ। ਇਸ ਮੀਟਿੰਗ ਵਿਚ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਸਿੰਘ ਚੀਮਾ ਅਤੇ ਗੁਰਮੀਤ ਸਿੰਘ ਖੁੱਡੀਆਂ ਹਾਜ਼ਰ ਰਹਿਣਗੇ। ਸੰਘਰਸ਼ ਕਮੇਟੀ ਵੱਲੋਂ ਸੁਖਦੇਵ ਸਿੰਘ ਭੁੰਦੜੀ, ਕਮਲਜੀਤ ਖੰਨਾ, ਬਲਵੰਤ ਘੁਡਾਨੀ, ਸੁਰਜੀਤ ਸਿੰਘ, ਸਰਪੰਚ ਚਰਨਜੀਤ ਸਿੰਘ, ਗੁਰਿੰਦਰ ਸਿੰਘ ਆਦਿ ਮੀਟਿੰਗ ਵਿਚ ਹਿੱਸਾ ਲੈਣਗੇ।

 

ਔਲਖ ਨੇ ਦੱਸਿਆ ਕਿ 20 ਅਗਸਤ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਸਰਕਾਰ ਵੱਲੋਂ ਹਾਜ਼ਰ ਵੱਖ-ਵੱਖ ਵਿਗਿਆਨੀ, ਮਾਹਰ ਅਤੇ ਪ੍ਰਸ਼ਾਸਨਕ ਉੱਚ ਅਧਿਕਾਰੀਆਂ ਦੀ ਹਾਜ਼ਰੀ ਵਿਚ ਉਨ੍ਹਾਂ ਨੇ ਬਾਇਓਗੈਸ ਪਲਾਂਟਸ ਨੂੰ ਲੈ ਕੇ ਪ੍ਰਿਜ਼ੈਂਟੇਸ਼ਨ ਦਿੱਤੀ ਸੀ। ਉਸ ਦੇ ਜਵਾਬ ਵਿਚ ਉਹ ਕੋਈ ਠੋਸ ਪੱਖ ਪੇਸ਼ ਨਹੀਂ ਕਰ ਸਕੇ, ਜਿਸ ਨੂੰ ਲੈ ਕੇ ਇਹ ਦਾਅਵਾ ਕੀਤਾ ਜਾ ਰਿਹਾ ਸੀ ਕਿ ਬਾਇਓਗੈਸ ਪਲਾਂਟਸ ਗ੍ਰੀਨ ਰਿਵਾਲਿਊਸ਼ਨ ਦਾ ਹਿੱਸਾ ਹਨ ਤੇ ਇਸ ਨਾਲ ਵਾਤਾਵਰਨ, ਧਰਤੀ ਹੇਠਲੇ ਪਾਣੀ ਅਤੇ ਲੋਕਾਂ ਦੀ ਸਿਹਤ ਨੂੰ ਕੋਈ ਖ਼ਤਰਾ ਨਹੀਂ ਹੈ।