ਮੋਹਾਲੀ- ਪੰਜਾਬ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਜਲੰਧਰ ਸਥਿਤ ਘਰ ‘ਤੇ ਗ੍ਰਨੇਡ ਹਮਲੇ ਦੀ ਸੁਣਵਾਈ ਐੱਨ. ਆਈ. ਏ. ਦੀ ਵਿਸ਼ੇਸ਼ ਜੱਜ ਮਨਜੋਤ ਕੌਰ ਦੀ ਅਦਾਲਤ ‘ਚ ਹੋਈ। ਇਸ ਮਾਮਲੇ ‘ਚ ਨਾਮਜ਼ਦ ਸੈਦੁਲ ਅਮੀਨ ਅਤੇ ਹਰਿਆਣਾ ਦੇ ਕੁਰੂਕਸ਼ੇਤਰ ਦੇ ਰਹਿਣ ਵਾਲੇ ਅਭਿਜੋਤ ਜਾਂਗੜਾ ਵੀ. ਸੀ. ਰਾਹੀਂ ਅਦਾਲਤ ‘ਚ ਪੇਸ਼ ਹੋਏ। ਅਦਾਲਤ ਵੱਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 10 ਨਵੰਬਰ ਦੀ ਤਾਰੀਖ਼ ਨਿਸ਼ਚਿਤ ਕੀਤੀ ਗਈ ਹੈ। ਇਸ ਮਾਮਲੇ ‘ਚ ਐੱਨ. ਆਈ. ਏ. ਵੱਲੋਂ ਪਿਛਲੀ ਪੇਸ਼ੀ ‘ਤੇ ਖਾਲਿਸਤਾਨ ਸਮਰਥਕਾਂ ਸਮੇਤ 4 ਵਿਅਕਤੀਆਂ ਵਿਰੁੱਧ ਦੋਸ਼ ਪੱਤਰ ਅਦਾਲਤ ‘ਚ ਦਾਇਰ ਕੀਤਾ ਗਿਆ ਸੀ। ਦੋਸ਼ ਪੱਤਰ ਵਿਚ 2 ਗ੍ਰਿਫ਼ਤਾਰ ਮੁਲਜ਼ਮਾਂ ਸੈਦੁਲ ਅਮੀਨ ਵਾਸੀ ਯੂ. ਪੀ. ਅਤੇ ਹਰਿਆਣਾ ਦੇ ਕੁਰੂਕਸ਼ੇਤਰ ਨਿਵਾਸੀ ਅਭਿਜੋਤ ਜਾਂਗੜਾ ਅਤੇ ਦੋ ਫਰਾਰ ਮੁਲਜ਼ਮਾਂ ਦੇ ਨਾਂ ਸ਼ਾਮਲ ਹਨ। ਫਰਾਰ ਮੁਲਜ਼ਮਾਂ ਦੀ ਪਛਾਣ ਹਰਿਆਣਾ ਦੇ ਯਮੁਨਾਨਗਰ ਨਿਵਾਸੀ ਕੁਲਬੀਰ ਸਿੰਘ ਸਿੱਧੂ ਅਤੇ ਕਰਨਾਲ ਨਿਵਾਸੀ ਮਨੀਸ਼ ਉਰਫ਼ ਕਾਕਾ ਰਾਣਾ ਵਜੋਂ ਹੋਈ ਹੈ। ਸਾਬਕਾ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੇਤਾ ਦੇ ਘਰ ‘ਤੇ 7 ਅਪ੍ਰੈਲ 2025 ਦੀ ਰਾਤ ਨੂੰ ਹਮਲਾ ਹੋਇਆ ਸੀ

