Become a member

Get the best offers and updates relating to Liberty Case News.

― Advertisement ―

spot_img
spot_img
HomeBig Newsਪੰਜਾਬ ਚੋਣਾਂ ਤੋਂ ਪਹਿਲਾਂ BJP-ਅਕਾਲੀ ਗਠਜੋੜ ਤੈਅ! ਸਤੰਬਰ 'ਚ ਐਲਾਨ ਸੰਭਵ, ਸੀਟ...

ਪੰਜਾਬ ਚੋਣਾਂ ਤੋਂ ਪਹਿਲਾਂ BJP-ਅਕਾਲੀ ਗਠਜੋੜ ਤੈਅ! ਸਤੰਬਰ ‘ਚ ਐਲਾਨ ਸੰਭਵ, ਸੀਟ ਸ਼ੇਅਰਿੰਗ ‘ਤੇ ਮੰਥਨ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਇੱਕ ਵਾਰ ਫਿਰ ਗਠਜੋੜ ਦੀਆਂ ਤਿਆਰੀਆਂ ਤੇਜ਼ ਹੋ ਗਈਆਂ ਹਨ। ਸੂਤਰਾਂ ਮੁਤਾਬਕ ਦੋਵੇਂ ਪਾਰਟੀਆਂ ਵਿਚਾਲੇ ਗਠਜੋੜ ਲਗਭਗ ਤੈਅ ਮੰਨਿਆ ਜਾ ਰਿਹਾ ਹੈ ਅਤੇ ਸਤੰਬਰ ਮਹੀਨੇ ਵਿੱਚ ਇਸ ਦਾ ਰਸਮੀ ਐਲਾਨ ਹੋ ਸਕਦਾ ਹੈ।

ਹਾਲਾਂਕਿ ਗਠਜੋੜ ਦੇ ਐਲਾਨ ਤੋਂ ਪਹਿਲਾਂ ਸੀਟ ਸ਼ੇਅਰਿੰਗ ਨੂੰ ਲੈ ਕੇ ਦੋਵੇਂ ਪਾਰਟੀਆਂ ਵਿਚਾਲੇ ਗੱਲਬਾਤ ਜਾਰੀ ਹੈ। ਇਸ ਵਾਰ BJP ਅਕਾਲੀ ਦਲ ਦੇ ਮੁਕਾਬਲੇ ਵੱਧ ਸੀਟਾਂ ‘ਤੇ ਚੋਣ ਲੜਨਾ ਚਾਹੁੰਦੀ ਹੈ। ਇਸ ਕਰਕੇ ਸੀਟਾਂ ਦੀ ਵੰਡ ਦਾ ਅੰਤਿਮ ਫਾਰਮੂਲਾ ਅਜੇ ਤੈਅ ਹੋਣਾ ਬਾਕੀ ਹੈ।

BJP ਨਾਲ ਜੁੜੇ ਸੂਤਰਾਂ ਮੁਤਾਬਕ ਪੰਜਾਬ ਵਿੱਚ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਸਿੱਧੇ ਤੌਰ ‘ਤੇ ਇਨਵਾਲਵ ਹਨ। ਗਠਜੋੜ ਨੂੰ ਲੈ ਕੇ ਹੋ ਰਹੀ ਹਰ ਅਹਿਮ ਹਲਚਲ ਬਾਰੇ BJP ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਦੇ ਨਾਲ-ਨਾਲ ਪ੍ਰਧਾਨ ਮੰਤਰੀ ਮੋਦੀ ਨੂੰ ਵੀ ਲਗਾਤਾਰ ਅਪਡੇਟ ਦਿੱਤੀ ਜਾ ਰਹੀ ਹੈ।

ਇਸੇ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਚੋਣਾਂ ਲਈ BJP ਦੇ ਇੰਚਾਰਜ ਅਤੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨਾਲ ਮੁਲਾਕਾਤ ਕੀਤੀ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਦੌਰਾਨ ਦੋਵੇਂ ਆਗੂਆਂ ਵਿਚਾਲੇ ਸੰਭਾਵਿਤ ਗਠਜੋੜ ਅਤੇ ਚੋਣੀ ਰੋਡਮੈਪ ਨੂੰ ਲੈ ਕੇ ਚਰਚਾ ਹੋਈ।

ਇਸ ਤੋਂ ਪਹਿਲਾਂ BJP ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਨੇ ਵੀ ਪੰਜਾਬ ਨੂੰ ਲੈ ਕੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਕੀਤੀ ਸੀ। ਇਸ ਮੀਟਿੰਗ ਵਿੱਚ ਪੰਜਾਬ ਦੇ ਸੰਗਠਨ ਇੰਚਾਰਜ ਡਾ. ਸਤੀਸ਼ ਪੂਨੀਆ ਵੀ ਸ਼ਾਮਲ ਹੋਏ। ਇਸ ਦੌਰਾਨ ਸੰਗਠਨ ਮਹਾਮੰਤਰੀ ਬੀ.ਐੱਲ. ਸੰਤੋਸ਼ ਨੇ ਪੰਜਾਬ ਦੌਰੇ ਅਤੇ ਸੂਬੇ ਵਿੱਚ ਪਾਰਟੀ ਦੀ ਸਥਿਤੀ ਨਾਲ ਜੁੜੀ ਰਿਪੋਰਟ ਵੀ ਪੇਸ਼ ਕੀਤੀ।

ਕਿਸਾਨ ਅੰਦੋਲਨ ਦੌਰਾਨ ਕਰੀਬ ਢਾਈ ਦਹਾਕਿਆਂ ਪੁਰਾਣਾ BJP-ਅਕਾਲੀ ਗਠਜੋੜ ਟੁੱਟ ਗਿਆ ਸੀ। ਹੁਣ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੋਵੇਂ ਪਾਰਟੀਆਂ ਇੱਕ ਵਾਰ ਫਿਰ ਇਕੱਠੀਆਂ ਹੋਣ ਦੀ ਤਿਆਰੀ ਕਰ ਰਹੀਆਂ ਹਨ।

PM ਮੋਦੀ ਵੀ ਲੈ ਰਹੇ ਪੰਜਾਬ ਦੀਆਂ ਤਿਆਰੀਆਂ ਦਾ ਜਾਇਜ਼ਾ

ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਾਲ ਹੀ ਵਿੱਚ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਅਤੇ ਰਵਨੀਤ ਸਿੰਘ ਬਿੱਟੂ ਨਾਲ ਪੰਜਾਬ ਨੂੰ ਲੈ ਕੇ ਮੀਟਿੰਗ ਕਰ ਚੁੱਕੇ ਹਨ।

PM ਮੋਦੀ ਨਾਲ ਮੀਟਿੰਗ ਤੋਂ ਬਾਅਦ ਸੀ.ਆਰ. ਪਾਟਿਲ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਇਹ ਚਰਚਾ ਹੋਰ ਤੇਜ਼ ਹੋ ਗਈ ਕਿ BJP-ਅਕਾਲੀ ਗਠਜੋੜ ਦਾ ਪੂਰਾ ਰੋਡਮੈਪ ਹੁਣ ਹਾਈਕਮਾਂਡ ਪੱਧਰ ‘ਤੇ ਤਿਆਰ ਕੀਤਾ ਜਾ ਰਿਹਾ ਹੈ।

ਸੀਟ ਸ਼ੇਅਰਿੰਗ ਦਾ ਕੀ ਹੋਵੇਗਾ ਫਾਰਮੂਲਾ?

BJP ਅਤੇ ਅਕਾਲੀ ਦਲ ਵਿਚਾਲੇ ਸੀਟਾਂ ਦੀ ਵੰਡ ਨੂੰ ਲੈ ਕੇ ਵੀ ਇੱਕ ਫਾਰਮੂਲਾ ਸਾਹਮਣੇ ਆਇਆ ਹੈ। ਸੂਤਰਾਂ ਮੁਤਾਬਕ ਇਸ ਵਾਰ BJP ਗਠਜੋੜ ਵਿੱਚ ‘ਵੱਡੇ ਭਰਾ’ ਦੀ ਭੂਮਿਕਾ ਨਿਭਾਏਗੀ ਅਤੇ ਪਿਛਲੀ ਵਾਰ ਦੇ ਮੁਕਾਬਲੇ ਵੱਧ ਸੀਟਾਂ ‘ਤੇ ਚੋਣ ਲੜ ਸਕਦੀ ਹੈ।

ਹਾਲਾਂਕਿ ਕਿਹੜੀ ਪਾਰਟੀ ਕਿਹੜੀ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਉਤਾਰੇਗੀ, ਇਸ ਨੂੰ ਲੈ ਕੇ ਦੋਵੇਂ ਪਾਰਟੀਆਂ ਵਿੱਚ ਅਜੇ ਵੀ ਮੰਥਨ ਜਾਰੀ ਹੈ।