Friday, December 27, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਬੀਜੇਪੀ ਨੇ ਖੁਦ ਮੰਡੀਆਂ 'ਚ ਸੰਕਟ ਪੈਦਾ ਕੀਤਾ, ਹੁਣ ਕੈਪਟਨ ਨੂੰ ਮਗਰਮੱਛ...

ਬੀਜੇਪੀ ਨੇ ਖੁਦ ਮੰਡੀਆਂ ‘ਚ ਸੰਕਟ ਪੈਦਾ ਕੀਤਾ, ਹੁਣ ਕੈਪਟਨ ਨੂੰ ਮਗਰਮੱਛ ਦੇ ਹੰਝੂ ਵਹਾਉਣ ਲਈ ਭੇਜਿਆ : ਹਰਪਾਲ ਚੀਮਾ

 

ਚੰਡੀਗੜ੍ਹ, 25 ਅਕਤੂਬਰ –ਕੈਪਟਨ ਅਮਰਿੰਦਰ ਸਿੰਘ ਦੀ ਖੰਨਾ ਅਨਾਜ ਮੰਡੀ ਦੇ ਦੌਰੇ ‘ਤੇ ਪ੍ਰਤੀਕਰਮ ਦਿੰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਕਸਰ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਦੇ ਰਹਿੰਦੇ ਹਨ, ਤਾਂ ਅੱਜ ਤਕ ਉਨ੍ਹਾਂ ਨੇ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਦੇ ਮੁੱਦੇ ਕਿਉਂ ਨਹੀਂ ਉਠਾਏ?

ਚੀਮਾ ਨੇ ਕਿਹਾ ਕਿ ਹੁਣ ਕੈਪਟਨ ਦਾ ਸਿਆਸੀ ਮੈਦਾਨ ਪੂਰੀ ਤਰ੍ਹਾਂ ਤਬਾਹ ਹੋ ਚੁੱਕਾ ਹੈ। ਜਦ ਜਨਤਾ ਉਨ੍ਹਾਂ ਨੂੰ ਨਕਾਰ ਚੁੱਕੀ ਹੈ ਤਾਂ ਉਹ ਮੰਡੀਆਂ ਵਿੱਚ ਜਾ ਕੇ ਕਿਸਾਨਾਂ ਨਾਲ ਹਮਦਰਦੀ ਦਾ ਢੌਂਗ ਕਿਉਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਜਾਣਦੇ ਹਨ ਕਿ ਸਾਰੀ ਸਮੱਸਿਆ ਕੇਂਦਰ ਸਰਕਾਰ ਨੇ ਪੈਦਾ ਕੀਤੀ ਹੈ।  ਕੇਂਦਰ ਸਰਕਾਰ ਨੇ ਸਮੇਂ ਸਿਰ ਗੁਦਾਮਾਂ ਵਿੱਚੋਂ ਚੌਲਾਂ ਦੀ ਲਿਫਟਿੰਗ ਨਹੀਂ ਕੀਤੀ। ਸ਼ੈਲਰ ਮਾਲਕਾਂ ਅਤੇ ਆੜ੍ਹਤੀਆਂ ਦੀ ਗੱਲ ਸਮੇਂ ਸਿਰ ਨਹੀਂ ਸੁਣੀ ਗਈ, ਜਿਸ ਕਾਰਨ ਅੱਜ ਪੰਜਾਬ ਦੇ ਕਿਸਾਨ ਅਤੇ ਆੜ੍ਹਤੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਭਾਜਪਾ ਪੰਜਾਬ ਨੂੰ ਨਫ਼ਰਤ ਕਰਦੀ ਹੈ। ਉਹ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਨਫ਼ਰਤ ਕਰਦੀ ਹੈ। ਇਸ ਲਈ ਉਹ ਜਾਣਬੁੱਝ ਕੇ ਉਨ੍ਹਾਂ ਨੂੰ ਪਰੇਸ਼ਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜਾਣਦੇ ਹਨ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਵੱਖ-ਵੱਖ ਫੰਡਾਂ ਵਿੱਚੋਂ ਹਜ਼ਾਰਾਂ ਕਰੋੜ ਰੁਪਏ ਰੋਕੇ ਹੋਏ ਹਨ। ਕੇਂਦਰ ਨੇ ਕਈ ਸਾਲਾਂ ਤੋਂ ਆਰਡੀਐਫ, ਐਮਡੀਐਫ ਅਤੇ ਐਨਐਚਐਮ ਦੇ ਫੰਡ ਰੋਕੇ ਹੋਏ ਹਨ ਪਰ ਕੈਪਟਨ ਨੇ ਅੱਜ ਤੱਕ ਇਹ ਮੁੱਦੇ ਕੇਂਦਰ ਕੋਲ ਨਹੀਂ ਉਠਾਏ।