ਪੰਜਾਬ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗਠਜੋੜ ਨੂੰ ਲੈ ਕੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਵੱਡਾ ਸੰਕੇਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗਠਜੋੜ ਬਾਰੇ ਫੈਸਲਾ ਸਹੀ ਸਮੇਂ ‘ਤੇ ਲਿਆ ਜਾਵੇਗਾ। ਜਲੰਧਰ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਨਿਤਿਨ ਨਬੀਨ ਨੇ ਕਿਹਾ ਕਿ ਇਸ ਵੇਲੇ ਭਾਜਪਾ ਦਾ ਮੁੱਖ ਧਿਆਨ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ‘ਤੇ ਹੈ।
ਉਨ੍ਹਾਂ ਕਿਹਾ ਕਿ ਪਾਰਟੀ ਹਰ ਵਿਧਾਨ ਸਭਾ ਹਲਕੇ ਵਿੱਚ ਆਪਣੀ ਪਕੜ ਮਜ਼ਬੂਤ ਕਰਨ ਲਈ ਕੰਮ ਕਰ ਰਹੀ ਹੈ। ਫਿਲਹਾਲ ਭਾਜਪਾ ਨਾ ਤਾਂ ਗਠਜੋੜ ਦੇ ਹੱਕ ਵਿੱਚ ਹੈ ਅਤੇ ਨਾ ਹੀ ਵਿਰੋਧ ਵਿੱਚ। ਨਿਤਿਨ ਨਬੀਨ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹਾਲਾਤਾਂ ਅਤੇ ਲੋਕਾਂ ਦੀ ਪ੍ਰਤੀਕਿਰਿਆ ਦੇ ਆਧਾਰ ‘ਤੇ ਫੈਸਲਾ ਕੀਤਾ ਜਾਵੇਗਾ। ਇਸ ਸਮੇਂ ਪਾਰਟੀ ਆਪਣੀ ਤਾਕਤ ਦੇ ਬਲ ‘ਤੇ ਪੰਜਾਬ ਵਿੱਚ ਅੱਗੇ ਵਧਣ ਦੀ ਰਣਨੀਤੀ ‘ਤੇ ਕੰਮ ਕਰ ਰਹੀ ਹੈ।
ਇਸ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਚਰਚਾਵਾਂ ਤੇਜ਼ ਹੋ ਗਈਆਂ ਹਨ। ਸਿਆਸੀ ਮਾਹਿਰਾਂ ਮੁਤਾਬਕ ਭਾਜਪਾ ਨੇ ਅਕਾਲੀ ਦਲ ਨਾਲ ਗਠਜੋੜ ਦੇ ਦਰਵਾਜ਼ੇ ਪੂਰੀ ਤਰ੍ਹਾਂ ਬੰਦ ਨਹੀਂ ਕੀਤੇ ਹਨ।

