ਜਲੰਧਰ – ਭਾਜਪਾ ਦੇ ਸੀਨੀਅਰ ਆਗੂ ਅਤੇ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਤਨਾਮ ਸਿੰਘ ਬਿੱਟਾ ਨੂੰ ਪਾਕਿਸਤਾਨੀ ਨੰਬਰ ਤੋਂ ਫ਼ੋਨ ਕਰ ਕੇ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਸ਼ਿਕਾਇਤ ਜਲੰਧਰ ਦੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਕੋਲ ਵੀ ਪਹੁੰਚ ਚੁੱਕੀ ਹੈ।
ਬਿੱਟਾ ਨੇ ਦੱਸਿਆ ਕਿ ਸਵੇਰੇ 11.15 ਵਜੇ ਉਸ ਨੂੰ ਪਾਕਿਸਤਾਨ ਦੇ ਨੰਬਰ +92305565843 ਤੋਂ ਧਮਕੀ ਮਿਲੀ ਕਿ ਉਸ ਨੂੰ ਤੇ ਉਸ ਦੇ ਪਰਿਵਾਰ ਨੂੰ ਮਾਰ ਦਿੱਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਨੂੰ ਵ੍ਹਟਸਐਪ ਨੰਬਰ ਤੋਂ ਆਈ ਕਾਲ ਵਿਚ ਕਿਹਾ ਗਿਆ ਕਿ ਜੇਕਰ ਤੂੰ ਕਿਸਾਨਾਂ ਦੀ ਨੇਤਾਗਿਰੀ ਤੇ ਭਾਜਪਾ ਅਤੇ ਮੋਦੀ ਦੀ ਹਮਾਇਤ ਨਾ ਛੱਡੀ ਤਾਂ ਉਸ ਦੇ ਟੋਟੇ-ਟੋਟੇ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਮੈਂ ਭਾਜਪਾ ਅਤੇ ਮੋਦੀ ਸਾਹਿਬ ਨਾਲ ਹਾਂ ਅਤੇ ਹਮੇਸ਼ਾ ਰਹਾਂਗਾ।
ਬਿੱਟਾ ਨੇ ਕਿਹਾ ਕਿ ਉਨ੍ਹਾਂ ਨੇ ਮਿਲੀ ਧਮਕੀ ਬਾਰੇ ਪੁਲਸ ਕਮਿਸ਼ਨਰ ਜਲੰਧਰ ਸਵਪਨ ਸ਼ਰਮਾ ਨੂੰ ਫੋਨ ਕਰ ਕੇ ਪੂਰੀ ਜਾਣਕਾਰੀ ਦੇ ਦਿੱਤੀ ਹੈ ਅਤੇ ਉਨ੍ਹਾਂ ਨੇ ਇਸ ਸਬੰਧੀ ਪੂਰੀ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ ਹੈ।