ਗੁਰਦਾਸਪੁਰ – ਕੇਂਦਰ ਵਿਚ ਲਗਾਤਾਰ ਤੀਜੀ ਵਾਰ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਬਣੀ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤੀਜੀ ਵਾਰ ਸਹੁੰ ਚੁੱਕੀ ਗਈ ਹੈ । ਇਸ ਖੁਸ਼ੀ ਚ ਗੁਰਦਾਸਪੁਰ ਅੰਦਰ ਭਾਜਪਾ ਆਗੂਆਂ ਤੇ ਵਰਕਰਾਂ ਨੇ ਢੋਲ ਦੀ ਥਾਪ ’ਤੇ ਭੰਗੜਾ ਪਾ ਕੇ ਜਸ਼ਨ ਮਨਾਇਆ। ਇਸ ਦੌਰਾਨ ਇਕੱਤਰ ਹੋਏ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਲਗਾਤਾਰ ਤੀਸਰੀ ਵਾਰ ਜਿੱਤ ਕੇ ਸਰਕਾਰ ਬਣਾਉਣ ਇਸ ਗੱਲ ਦਾ ਸਬੂਤ ਹੈ ਕਿ ਦੇਸ਼ ਦੇ ਲੋਕ ਉਨ੍ਹਾਂ ਦੀਆਂ ਨੀਤੀਆਂ ਤੋਂ ਸੰਤੁਸ਼ਟ ਹਨ।
ਪਿਛਲੇ 10 ਸਾਲਾਂ ਦੇ ਕਾਰਜਕਾਲ ਮੌਕੇ ਬਤੌਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਤਿਹਾਸਿਕ ਫੈਸਲੇ ਲਏ ਸਨ, ਜਿਨ੍ਹਾਂ ਦੀ ਬਦੌਲਤ ਅੱਜ ਦੇਸ਼ ਦੇ ਲੋਕ ਸੁਰੱਖਿਅਤ ਮਹਿਸੂਸ ਕਰ ਰਹੇ ਹਨ ਅਤੇ ਪੂਰਾ ਦੇਸ਼ ਤਰੱਕੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਵਧੇ ਵੋਟ ਬੈਂਕ ਨੇ ਵਿਰੋਧੀਆਂ ਦੇ ਮੂੰਹ ਬੰਦ ਕਰ ਦਿੱਤੇ ਹਨ ਅਤੇ ਪੰਜਾਬ ਵਿਚ ਵੀ ਭਾਜਪਾ ਦਾ ਗ੍ਰਾਫ ਵਧਿਆ ਹੈ।