Become a member

Get the best offers and updates relating to Liberty Case News.

― Advertisement ―

spot_img
spot_img
HomeBig News ਭਾਜਪਾ ਆਗੂ ਸੁਸ਼ੀਲ ਰਿੰਕੂ ਤੇ ਕੇ.ਡੀ. ਭੰਡਾਰੀ ਗ੍ਰਿਫ਼ਤਾਰ!

 ਭਾਜਪਾ ਆਗੂ ਸੁਸ਼ੀਲ ਰਿੰਕੂ ਤੇ ਕੇ.ਡੀ. ਭੰਡਾਰੀ ਗ੍ਰਿਫ਼ਤਾਰ!

ਜਲੰਧਰ : ਭਾਰਤੀ ਜਨਤਾ ਪਾਰਟੀ ਦੇ ਆਗੂ ਤੇ ਜਲੰਧਰ ਦੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਤੇ ਸਾਬਕਾ ਵਿਧਾਇਕ ਕੇ. ਡੀ. ਭੰਡਾਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸੁਸ਼ੀਲ ਰਿੰਕੂ ਨੂੰ ਆਦਮਪੁਰ ਤੋਂ ਤੇ ਕੇ. ਡੀ. ਭੰਡਾਰੀ ਨੂੰ ਸ਼ਾਹਕੋਟ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਲੀਡਰ ਕੇਂਦਰ ਸਰਕਾਰ ਦੀਆਂ ਸਕੀਮਾਂ ਬਾਰੇ ਕੈਂਪ ਲਗਾਉਣ ਲਈ ਪਹੁੰਚੇ ਸਨ।

ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਕ ਪੱਤਰ ਭੇਜ ਕੇ ਨਿਰਦੇਸ਼ ਜਾਰੀ ਕੀਤੇ ਸਨ ਕਿ ਜਿਹੜਾ ਵੀ ਵਿਅਕਤੀ ਬਿਨਾਂ ਕਿਸੇ ਅਧਿਕਾਰ ਦੇ ਆਮ ਲੋਕਾਂ ਦਾ ਡਾਟਾ ਇਕੱਠਾ ਕਰ ਰਿਹਾ ਹੋਵੇ, ਉਸ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ। ਪੱਤਰ ਵਿਚ ਸਪੱਸ਼ਟ ਤੌਰ ‘ਤੇ ਲਿਖਿਆ ਗਿਆ ਹੈ ਕਿ ਸਰਕਾਰੀ ਜਾਣਕਾਰੀ ਸਿਰਫ ਉਨ੍ਹਾਂ ਲੋਕਾਂ ਨਾਲ ਸਾਂਝੀ ਕੀਤੀ ਜਾਵੇਗੀ, ਜਿਨ੍ਹਾਂ ਨੂੰ ਸਰਕਾਰ ਤੋਂ ਅਧਿਕਾਰਤ ਪ੍ਰਵਾਨਗੀ ਜਾਂ ਮਾਨਤਾ ਪ੍ਰਾਪਤ ਹੈ।

ਹਾਲ ਹੀ ਵਿੱਚ, ਭਾਜਪਾ ਦੁਆਰਾ ਜਨਤਕ ਸਹੂਲਤਾਂ ਲਈ ਲਗਾਏ ਗਏ 39 ਕੈਂਪਾਂ ਨੂੰ ਬੰਦ ਕਰਵਾਇਆ ਗਿਆ ਸੀ। ਨਵੇਂ ਪੱਤਰ ਦੇ ਅਨੁਸਾਰ, ਹੁਣ ਸਰਕਾਰ ਦੀ ਪ੍ਰਵਾਨਗੀ ਤੋਂ ਬਿਨਾਂ ਕੋਈ ਵੀ ਕੈਂਪ ਜਾਂ ਗਤੀਵਿਧੀ ਨਹੀਂ ਕੀਤੀ ਜਾ ਸਕਦੀ। ਇਸ ਤਰ੍ਹਾਂ ਆਮ ਲੋਕਾਂ ਦੀ ਨਿੱਜੀ ਜਾਣਕਾਰੀ ਤੇ ਡਾਟਾ ਚੋਰੀ ਹੋਣ ਜਾਂ ਵੇਚਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ, ਜਿਸ ਕਾਰਨ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ।