ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਨੂੰ ਝਟਕਾ ਲੱਗਾ ਹੈ। ਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਪਹਿਲਾਂ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੂੰ ਇਕ ਸਾਲ ਪਹਿਲਾਂ ਹੀ ਇਸ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਪਾਰਟੀ ਸੂਤਰਾਂ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਦਾ ਅਸਤੀਫਾ ਅਜੇ ਪ੍ਰਵਾਨ ਨਹੀਂ ਕੀਤਾ ਗਿਆ ਹੈ। ਹਾਲਾਂਕਿ ਸੁਨੀਲ ਜਾਖੜ ਅਤੇ ਉਨ੍ਹਾਂ ਦੀ ਟੀਮ ਨੇ ਅਸਤੀਫੇ ਦੀ ਖਬਰ ਨੂੰ ਅਫਵਾਹ ਦੱਸਿਆ ਹੈ।
ਪਹਿਲਾਂ ਵਾਂਗ ਹੀ ਸੁਨੀਲ ਜਾਖੜ ਭਾਜਪਾ ਦੇ ਸੂਬਾ ਪ੍ਰਧਾਨ ਵਜੋਂ ਪਾਰਟੀ ਵਿੱਚ ਕੰਮ ਕਰ ਰਹੇ ਹਨ। ਹਾਲਾਂਕਿ, ਨਿੱਜੀ ਕਾਰਨਾਂ ਕਰਕੇ ਉਹ ਕੱਲ੍ਹ ਮੈਂਬਰਸ਼ਿਪ ਮੁਹਿੰਮ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਸਕੇ। ਦੱਸ ਦੇਈਏ ਕਿ ਜਾਖੜ ਪਿਛਲੇ ਕੁਝ ਦਿਨਾਂ ਤੋਂ ਪਾਰਟੀ ਦੇ ਪ੍ਰੋਗਰਾਮਾਂ ਵਿੱਚ ਸਰਗਰਮ ਨਹੀਂ ਸਨ।
ਦੂਜੇ ਪਾਸੇ ਸੂਤਰਾਂ ਅਨੁਸਾਰ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦੀ ਇੱਛਾ ਪ੍ਰਗਟਾਈ ਹੈ। ਉਹ ਕੱਲ੍ਹ ਦੀ ਮੈਂਬਰਸ਼ਿਪ ਮੁਹਿੰਮ ਮੀਟਿੰਗ ਵਿੱਚ ਵੀ ਸ਼ਾਮਲ ਨਹੀਂ ਹੋਏ। ਉਹ ਪੰਜਾਬ ਬਾਰੇ ਹਾਈਕਮਾਂਡ ਦੀ ਰਣਨੀਤੀ ਤੋਂ ਖੁਸ਼ ਨਹੀਂ ਹਨ। ਇਸ ਦੌਰਾਨ ਇੱਕ ਹਫ਼ਤਾ ਪਹਿਲਾਂ ਵੀ ਪੀਐਮ ਮੋਦੀ ਨਾਲ ਮੁਲਾਕਾਤ ਦੌਰਾਨ ਸੁਨੀਲ ਜਾਖੜ ਨੇ ਆਪਣੀ ਨਾਖੁਸ਼ੀ ਜ਼ਾਹਰ ਕੀਤੀ ਸੀ, ਪਰ ਅਜੇ ਤੱਕ ਆਪਣਾ ਲਿਖਤੀ ਅਸਤੀਫਾ ਨਹੀਂ ਸੌਂਪਿਆ ਹੈ।
ਕਈ ਸਾਲ ਪਹਿਲਾਂ ਸੁਨੀਲ ਜਾਖੜ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਸੀ। ਦੱਸ ਦੇਈਏ ਕਿ ਜਾਖੜ ਪੰਚਾਇਤੀ ਚੋਣਾਂ ਨੂੰ ਲੈ ਕੇ ਚਰਚਾ ਕਰਨ ਅਤੇ ਰਣਨੀਤੀ ਬਣਾਉਣ ਲਈ ਬੁਲਾਈ ਗਈ ਪਾਰਟੀ ਦੀ ਅਹਿਮ ਮੀਟਿੰਗ ਤੋਂ ਵੀ ਗਾਇਬ ਸਨ।