ਚੰਡੀਗੜ੍ਹ : ਭਾਰਤ ਅਤੇ ਪਾਕਿਸਤਾਨ ਵਿਚਾਲੇ ਸੀਜ਼ਫਾਇਰ ‘ਤੇ ਫੈਸਲਾ ਲੈਣ ਤੋਂ ਬਾਅਦ ਪੰਜਾਬ ਵਿਚ ਬਲੈਕ ਆਊਟ ਖ਼ਤਮ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਸਾਰੇ ਜ਼ਿਲ੍ਹਿਆਂ ਦੇ ਡੀ. ਸੀਜ਼ ਵੱਲੋਂ ਸਾਰੀਆਂ ਪਾਬੰਦੀਆਂ ਹਟਾ ਦਿੱਤੀਆਂ ਗਈਆਂ ਹਨ। ਹੁਣ ਤਕ ਦੀ ਮਿਲੀ ਜਾਣਕਾਰੀ ਮੁਤਾਬਕ ਜਲੰਧਰ, ਰੋਪੜ, ਅੰਮ੍ਰਿਤਸਰ ਵਿਚ ਕਿਸੇ ਤਰ੍ਹਾਂ ਦਾ ਬਲੈਕ ਆਊਟ ਨਹੀਂ ਹੈ। ਇਨ੍ਹਾਂ ਜ਼ਿਲ੍ਹਿਆਂ ਦੇ ਡੀਸੀਜ਼ ਵੱਲੋਂ ਪਾਬੰਦੀਆਂ ਦੇ ਹੁਕਮ ਵਾਪਸ ਲੈ ਲਏ ਗਏ ਹਨ।