ਅੰਮ੍ਰਿਤਸਰ: ਬਾਲੀਵੁੱਡ ਅਦਾਕਾਰ ਸੁਨੀਲ ਸ਼ੈਟੀ ਆਪਣੀ ਪਤਨੀ ਨਾਲ ਅੱਜ ਅੰਮ੍ਰਿਤਸਰ ਪੁੱਜੇ। ਇਸ ਦੌਰਾਨ ਉਨ੍ਹਾਂ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਦਾ ਆਸ਼ੀਰਵਾਦ ਲਿਆ। ਮੱਥਾ ਟੇਕਣ ਉਪਰੰਤ ਸੁਨੀਲ ਸ਼ੈਟੀ ਨੇ ਕਿਹਾ ਕਿ ਉਹ ਹਰ ਸਾਲ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਆਉਂਦੇ ਹਨ। ਪਰ ਇਸ ਵਾਰ ਵਾਹਿਗੁਰੂ ਦੀ ਕਿਰਪਾ ਨਾਲ ਉਹ ਨਵੇਂ ਸਾਲ ‘ਤੇ ਦਰਸ਼ਨਾਂ ਲਈ ਆਇਆ ਹੈ। ਇਸ ਦੌਰਾਨ ਸੁਨੀਲ ਸ਼ੈੱਟੀ ਦੀ ਇੱਕ ਝਲਕ ਪਾਉਣ ਲਈ ਲੋਕਾਂ ਦੀ ਭੀੜ ਇਕੱਠੀ ਹੋ ਗਈ।