ਗੁਰੂਗ੍ਰਾਮ : ਗੁਰੂਗ੍ਰਾਮ ‘ਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਘੱਟੋ-ਘੱਟ ਪੰਜ ਨਿੱਜੀ ਸਕੂਲਾਂ ਨੂੰ ਮੰਗਲਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਬੰਬ ਦੀ ਧਮਕੀ ਵਾਲੀ ਈਮੇਲ ਮਿਲਣ ਨਾਲ ਸਕੂਲਾਂ ਵਿਚ ਹਫ਼ੜਾ-ਦਫ਼ੜੀ ਮਚ ਗਈ। ਇਸ ਧਮਕੀ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ। ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਧਮਕੀ ਭਰੇ ਈਮੇਲ ਬਾਰੇ ਜਾਣਕਾਰੀ ਮਿਲਣ ‘ਤੇ ਪੁਲਸ ਤੁਰੰਤ ਸਕੂਲਾਂ ਦੇ ਅਹਾਤੇ ‘ਤੇ ਪਹੁੰਚ ਗਈ।
ਇਸ ਦੌਰਾਨ ਅਧਿਕਾਰੀਆਂ ਦੁਆਰਾ ਕੀਤੀ ਗਈ ਪੂਰੀ ਜਾਂਚ ਵਿੱਚ ਕੁਝ ਵੀ ਸ਼ੱਕੀ ਨਹੀਂ ਮਿਲਿਆ। ਇਸ ਮਾਮਲੇ ਦੇ ਸਬੰਧ ਵਿਚ ਗੁਰੂਗ੍ਰਾਮ ਪੁਲਸ ਦੇ ਬੁਲਾਰੇ ਨੇ ਫ਼ੋਨ ‘ਤੇ ਕਿਹਾ, “ਸਕੂਲ ਦੇ ਅਹਾਤੇ ਦੀ ਪੂਰੀ ਤਲਾਸ਼ੀ ਲਈ ਗਈ। ਇਸ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ।” ਬੁਲਾਰੇ ਨੇ ਕਿਹਾ ਕਿ ਜਾਂਚ ਜਾਰੀ ਹੈ। ਹਾਲ ਹੀ ਦੇ ਮਹੀਨਿਆਂ ਵਿੱਚ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਇਸੇ ਤਰ੍ਹਾਂ ਦੇ ਬੰਬ ਧਮਕੀ ਵਾਲੇ ਈਮੇਲ ਮਿਲੇ ਹਨ। ਹਾਲਾਂਕਿ, ਸਾਰੀਆਂ ਧਮਕੀਆਂ ਝੂਠੀਆਂ ਨਿਕਲੀਆਂ।

