Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪਤੰਗ ਉਡਾਉਣ ਤੋਂ ਰੋਕਣ 'ਤੇ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਘਰ 'ਚ ਚੱਲ...

ਪਤੰਗ ਉਡਾਉਣ ਤੋਂ ਰੋਕਣ ‘ਤੇ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਘਰ ‘ਚ ਚੱਲ ਰਹੀਆਂ ਸਨ ਜਨਮ ਦਿਨ ਮਨਾਉਣ ਦੀਆਂ ਤਿਆਰੀਆਂ

 

 

ਫਗਵਾੜਾ — ਫਗਵਾੜਾ ਦੇ ਪਿੰਡ ਪਾਂਸ਼ਟਾ ਤੋਂ ਇਕ ਦੁੱਖ਼ਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ 11 ਸਾਲਾ ਮੁੰਡੇ ਨੇ ਖੁਦਕੁਸ਼ੀ ਕਰ ਲਈ। ਇਸ ਘਟਨਾ ਨੇ ਪਿੰਡ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ। ਪਾਂਸ਼ਟਾ ਪੁਲਸ ਚੌਕੀ ਦੇ ਇੰਚਾਰਜ ਗੁਰਦੀਪ ਸਿੰਘ ਨੇ ਦੱਸਿਆ ਕਿ ਅੱਜ ਜਰਨੈਲ ਸਿੰਘ ਦੇ ਵੱਡੇ ਪੁੱਤਰ ਦਾ ਜਨਮਦਿਨ ਸੀ ਅਤੇ ਘਰ ਵਿਚ ਜਨਮ ਦਿਨ ਮਨਾਉਣ ਨੂੰ ਲੈ ਕੇ ਤਿਆਰੀਆਂ ਚੱਲ ਰਹੀਆਂ ਸਨ।

 

 

ਇਸ ਦੌਰਾਨ ਜਰਨੈਲ ਸਿੰਘ ਦੇ ਛੋਟੇ ਪੁੱਤਰ ਨੇ ਪਤੰਗ ਉਡਾਉਣ ਲਈ ਡੋਰ ਲੈ ਕੇ ਆਉਣ ਦੀ ਜ਼ਿੱਦ ਕੀਤੀ। ਪਰਿਵਾਰਕ ਮੈਂਬਰਾਂ ਨੇ ਉਸ ਨੂੰ ਸਮਝਾਉਂਦੇ ਹੋਏ ਪੜ੍ਹਾਈ ਕਰਨ ਲਈ ਕਮਰੇ ਵਿਚ ਭੇਜ ਦਿੱਤਾ। ਕੁਝ ਸਮੇਂ ਬਾਅਦ ਜਦੋਂ ਪਰਿਵਾਰਕ ਮੈਂਬਰ ਬੱਚੇ ਨੂੰ ਵੇਖਣ ਲਈ ਕਮਰੇ ਵਿੱਚ ਗਏ ਤਾਂ ਦਰਵਾਜ਼ਾ ਅੰਦਰੋਂ ਬੰਦ ਸੀ।

ਸ਼ੱਕ ਹੋਣ ‘ਤੇ ਦਰਵਾਜ਼ਾ ਤੋੜਿਆ ਗਿਆ, ਜਿੱਥੇ ਬੱਚਾ ਪਰਦਿਆਂ ਦੀ ਪਾਈਪ ਨਾਲ ਫਾਹਾ ਲੱਗਾ ਹੋਇਆ ਮਿਲਿਆ। ਸੂਚਨਾ ਮਿਲਣ ‘ਤੇ ਪੁਲਸ ਮੌਕੇ ਉਤੇ ਪਹੁੰਚੀ। ਪਾਂਸ਼ਟਾ ਚੌਕੀ ਦੇ ਇੰਚਾਰਜ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੇ ਮੌਕੇ ਉਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਧਾਰਾ 194 ਬੀ. ਐੱਨ. ਐੱਸ. ਦੇ ਤਹਿਤ ਕਾਰਵਾਈ ਕਰਦੇ ਹੋਏ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।