ਗੁਰਦਾਸਪੁਰ ’ਚ ਅੱਜ ਕਿਸੇ ਮਾਮੂਲੀ ਤਕਰਾਰ ਨੂੰ ਲੈ ਕੇ ਹੋਏ ਝਗੜੇ ਨੇ ਉਦੋਂ ਖ਼ੂਨੀ ਰੂਪ ਅਖ਼ਤਿਆਰ ਕਰ ਲਿਆ ਜਦੋਂ ਇਸ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਨੌਜਵਾਨ ਦਾ ਪਿਤਾ ਵੀ ਗੰਭੀਰ ਜ਼ਖ਼ਮੀ ਹੋ ਗਿਆ ਜਿਸਨੂੰ ਕਾਹਨੂੰਵਾਨ ਸਿਵਲ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਕਾਹਨੂੰਵਾਨ ਪੁਲਿਸ ਨੇ ਇਸ ਸੰਬੰਧੀ ਮਾਮਲੇ ’ਚ ਤਿੰਨ ਲੋਕਾਂ ਵਿਰੁੱਧ ਕਤਲ ਦਾ ਮਾਮਲਾ ਦਰਜ਼ ਕੀਤਾ ਹੈ।
ਘਟਨਾ ਦੀ ਜਾਣਕਾਰੀ ਦਿੰਦਿਆ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਦੇ ਘਰ ਦੇ ਬਾਹਰ ਗੇਟ ਅੱਗੇ ਰੋਹਿਤ ਤੇ ਰਾਹੁਲ ਖੜ੍ਹੇ ਸੀ। ਜਦੋਂ ਉਨ੍ਹਾਂ ਦੇ ਪਿਤਾ ਬਲਵਿੰਦਰ ਮਸੀਹ ਨੇ ਦੋਵਾਂ ਨੂੰ ਗੇਟ ਦੇ ਅੱਗੋਂ ਹਟਣ ਲਈ ਕਿਹਾ ਤਾਂ ਉਨ੍ਹਾਂ ਨੇ ਬੁਰਾ ਭਲਾ ਕਹਿਣਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਉਹ ਆਪਣੇ ਘਰ ਚਲੇ ਗਏ ਤੇ ਅਚਾਨਕ ਇੱਟਾਂ ਰੋੜਿਆਂ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਉਸ ਦਾ ਭਰਾ ਰਾਜਨ ਮਸੀਹ ਅਤੇ ਪਿਤਾ ਬਲਵਿੰਦਰ ਮਸੀਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜ਼ਖ਼ਮੀ ਹਾਲਤ ’ਚ ਦੋਵਾਂ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਰਾਜਨ ਮਸੀਹ ਨੂੰ ਮ੍ਰਿਤਕ ਐਲਾਨ ਦਿੱਤਾ। ਜਦੋਕਿ ਉਨ੍ਹਾਂ ਦੇ ਪਿਤਾ ਬਲਵਿੰਦਰ ਮਸੀਹ ਦੀ ਹਾਲਤ ਨਾਜ਼ੁਕ ਹੋਣ ਗੁਰਦਾਸਪੁਰ ਹਸਪਤਾਲ ਰੈਫਰ ਕਰ ਦਿੱਤਾ।
ਇਸ ਦੇ ਨਾਲ ਕਾਹਨੂੰਵਾਨ ਪੁਲਿਸ ਸਟੇਸ਼ਨ ਦੇ ਇੰਚਾਰਜ਼ ਸਾਹਿਲ ਪਠਾਨੀਆਂ ਨੇ ਦੱਸਿਆ ਕਿ ਦੋ ਧਿਰਾਂ ਵਿਚਕਾਰ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਝਗੜਾ ਹੋਇਆ ਹੈ। ਜਿਸ ਦੇ ਚੱਲਦੇ ਰਾਜਨ ਮਸੀਹ ਅਤੇ ਬਲਵਿੰਦਰ ਮਸੀਹ ਨੂੰ ਜ਼ਖ਼ਮੀ ਹਾਲਤ ’ਚ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਪਰ ਜਦੋਂ ਅਸੀ ਕਾਹਨੂੰਵਾਨ ਹਸਪਤਾਲ ਪਹੁੰਚੇ ਤਾਂ ਰਾਜਨ ਮਸੀਹ ਦਾ ਮੌਤ ਹੋ ਚੁੱਕੀ ਸੀ। ਫਿਲਹਾਲ ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ਼ ਕਰ ਲਿਆ ਹੈ ਤੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।