ਅੰਮ੍ਰਿਤਸਰ – ਭਾਰਤ ਵਿਚ ਬਰਤਾਨੀਆ ਦੇ ਹਾਈ ਕਮਿਸ਼ਨਰ ਲਿੰਡੇ ਕੈਮਰੂਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਹਨ, ਜਿੱਥੇ ਉਨ੍ਹਾਂ ਵੱਲੋਂ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਅਤੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੇ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਤੋਂ ਜਾਣੂੰ ਕਰਵਾਇਆ।