ਦਿੜ੍ਹਬਾ ਵਿੱਚ ਭਰਾ ਨੇ ਆਪਣੇ ਹੀ ਸਕੇ ਭਰਾ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਹਰਜਿੰਦਰ ਸਿੰਘ (38 ਸਾਲ) ਨੇ ਆਪਣੇ ਹੀ 32 ਸਾਲਾ ਸਕੇ ਭਰਾ ਸੁਖਵਿੰਦਰ ਸਿੰਘ ਨੂੰ ਗੋਲ਼ੀਆਂ ਮਾਰਕੇ ਕਤਲ ਕਰ ਦਿੱਤਾ ਹੈ। ਮ੍ਰਿਤਕ ਟਰੱਕ ਯੂਨੀਅਨ ਦਾ ਸਾਬਕਾ ਪ੍ਰਧਾਨ ਵੀ ਸੀ। ਇਸ ਵਾਰਦਾਤ ਤੋਂ ਬਾਅਦ ਦੋਸ਼ੀ ਹਰਜਿੰਦਰ ਸਿੰਘ ਮੌਕੇ ਤੋਂ ਫ਼ਰਾਰ ਹੋ ਗਿਆ ਜਿਸ ਦੀ ਭਾਲ ਪੰਜਾਬ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਗੋਲ਼ੀ ਲੱਗਣ ਤੋਂ ਬਾਅਦ ਸੁਖਵਿੰਦਰ ਸਿੰਘ ਨੂੰ ਸੰਗਰੂਰ ਦੇ ਸਰਕਾਰੀ ਹਸਪਤਾਲ ਵਿਖੇ ਲਿਆਂਦਾ ਗਿਆ ਜਿਥੇ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਿਕ ਘੋਸ਼ਿਤ ਕਰ ਦਿੱਤਾ ਗਿਆ। ਫਿਲਹਾਲ ਕਤਲ ਕਰਨ ਦੀ ਕੋਈ ਵੀ ਵਜਾ ਦੀ ਜਾਣਕਾਰੀ ਸਾਹਮਣੇ ਨਹੀਂ ਆਈ ਤੇ ਸਕੇ ਭਰਾ ਹੋਣ ਕਰਕੇ ਪਰਿਵਾਰ ਵੀ ਕੋਈ ਜਾਣਾਕਰੀ ਨਹੀਂ ਦੇ ਰਿਹਾ। ਇਸ ਕਤਲ ਦੀ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣ ਗਿਆ ਦਰਅਸਲ, ਸੁਖਵਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਦਿੜ੍ਹਬਾ ਨੂੰ ਗੋਲੀ ਲੱਗਣ ਤੋਂ ਬਾਅਦ ਸਿਵਲ ਹਸਪਤਾਲ ਸੰਗਰੂਰ ਵਿਖੇ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਹੈ ਇਹ ਕਤਲ ਸੁਖਵਿੰਦਰ ਸਿੰਘ ਦੇ ਆਪਣੇ ਘਰ ਦੀ ਲੋਬੀ ਅੰਦਰ ਹੀ ਹੋਇਆ ਹੈ।