ਫਗਵਾੜਾ -ਫਗਵਾੜਾ ‘ਚ ਪਿੰਡ ਗੰਡਵਾ ਰੋਡ ‘ਤੇ ਨਵਾਂ ਪਿੰਡ ਨਾਰੰਗਸ਼ਾਹਪੁਰ ਨੇੜੇ ਇਨੋਵਾ ਸਵਾਰ ਚਾਰ ਨੌਜਵਾਨਾਂ ਵੱਲੋਂ ਕੁਝ ਨੌਜਵਾਨਾਂ ਨਾਲ ਮਾਮੂਲੀ ਝਗੜੇ ਤੋਂ ਬਾਅਦ ਇਨੋਵਾ ਕਾਰ ਨਾਲ ਕੁਚਲ ਕੇ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਦੀ ਸਨਸਨੀਖੇਜ਼ ਸੂਚਨਾ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਰੋਹਿਤ ਕੁਮਾਰ ਉਰਫ ਲੱਕੀ ਵਾਸੀ ਨਵਾਂ ਪਿੰਡ ਨਾਰੰਗਸ਼ਾਹਪੁਰ ਤਹਿਸੀਲ ਫਗਵਾੜਾ ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ। ਇਸ ਮਾਮਲੇ ‘ਚ ਦੋਵਾਂ ਧਿਰਾਂ ਦੇ ਦੋ ਨੌਜਵਾਨ ਗੰਭੀਰ ਰੂਪ ‘ਚ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਹੈ।
ਜ਼ਖਮੀ ਨੌਜਵਾਨਾਂ ਦੀ ਪਛਾਣ ਵਿਪਨ ਕੁਮਾਰ ਅਤੇ ਹਰਪਿੰਦਰ ਸਿੰਘ ਉਰਫ਼ ਕਾਕਾ ਪੁੱਤਰ ਤੇਜਾ ਸਿੰਘ ਵਾਸੀ ਪਿੰਡ ਢੰਡਾ ਥਾਣਾ ਗੁਰਾਇਆ ਤਹਿਸੀਲ ਫਿਲੌਰ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ, ਪੁਲਸ ਨੇ ਦਲਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਢੰਡਾ ਥਾਣਾ ਗੁਰਾਇਆ ਜ਼ਿਲ੍ਹਾ ਜਲੰਧਰ, ਸੰਨੀ ਪੁੱਤਰ ਹਰਜਿੰਦਰ ਕੁਮਾਰ ਵਾਸੀ ਪਿੰਡ ਅਠੋਲੀ ਥਾਨਾ ਸਤਨਾਮਪੁਰਾ ਜ਼ਿਲ੍ਹਾ ਕਪੂਰਥਲਾ, ਰਵੀ ਕੁਮਾਰ ਪੁੱਤਰ ਗਰੀਬ ਦਾਸ ਵਾਸੀ ਪਿੰਡ ਅਠੋਲੀ ਅਤੇ ਹਰਪਿੰਦਰ ਸਿੰਘ ਪੁਤਰ ਤੇਜਾ ਸਿੰਘ ਵਾਸੀ ਪਿੰਡ ਢੰਡਾ ਪੁਲਸ ਥਾਣਾ ਗੁਰਾਇਆ ਜ਼ਿਲ੍ਹਾ ਜਲੰਧਰ ਖਿਲਾਫ ਕਤਲ ਦੇ ਦੋਸ਼ ਹੇਠ ਥਾਣਾ ਸਤਨਾਮਪੁਰਾ ਫਗਵਾੜਾ ਵਿੱਚ ਧਾਰਾ 103 (1) ਬੀ.ਐੱਨ.ਐੱਸ. 2023 ਤਹਿਤ ਐੱਫ.ਆਈ.ਆਰ. ਨੰਬਰ 92 ਮਿਤੀ 18 ਜੁਲਾਈ 2024 ਦਰਜ ਕੀਤੀ ਹੈ। ਜਦਕਿ ਦੋ ਨੌਜਵਾਨਾਂ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ।