ਫਿਰੋਜ਼ਪੁਰ : ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦਰਮਿਆਨ ਸਰਹੱਦ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ‘ਤੇ ਬੀ. ਐੱਸ. ਐੱਫ. ਨੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਡਿਗਾਇਆ ਹੈ। ਇਹ ਘੁਸਪੈਠੀਆ ਭਾਰਤੀ ਸਰਹੱਦ ਅੰਦਰ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਜਾਣਕਾਰੀ ਮੁਤਾਬਕ ਬੁੱਧਵਾਰ ਰਾਤ 2.30 ਵਜੇ ਫਿਰੋਜ਼ਪੁਰ ਦੇ ਮਮਦੋਟ ‘ਚ ਸਥਿਤ ਬੀ. ਐੱਸ. ਐੱਫ. ਦੀ ਪੋਸਟ ਲੱਖਾ ਸਿੰਘ ਵਾਲਾ ‘ਚ ਇਕ ਵਿਅਕਤੀ ਪਾਕਿਸਤਾਨ ਤੋਂ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।
ਉੱਥੇ ਮੌਜੂਦ ਬੀ. ਐੱਸ. ਐੱਫ. ਦੇ ਜਵਾਨਾਂ ਨੇ ਉਸ ਨੂੰ ਰੁਕਣ ਦੀ ਚਿਤਾਵਨੀ ਦਿੱਤੀ ਪਰ ਉਹ ਅੱਗੇ ਵੱਧਦਾ ਗਿਆ। ਇਸ ਤੋਂ ਬਾਅਦ ਬਾਅਦ ਜਵਾਨਾਂ ਨੇ ਗੋਲੀਬਾਰੀ ਦੌਰਾਨ ਉਸ ਨੂੰ ਢੇਰ ਕਰ ਦਿੱਤਾ।
ਦੱਸਣਯੋਗ ਹੈ ਕਿ ਪਹਿਲਗਾਮ ਅੱਤਵਾਦੀ ਹਮਲੇ ਅਤੇ ‘ਆਪਰੇਸ਼ਨ ਸਿੰਦੂਰ’ ਤੋਂ ਬਾਅਦ ਪੰਜਾਬ ਹਾਈ ਅਲਰਟ ‘ਤੇ ਹੈ। ਇਸ ਦੇ ਮੱਦੇਨਜ਼ਰ ਬੀ. ਐੱਸ. ਐੱਫ. ਵਲੋਂ ਸਰਹੱਦਾਂ ‘ਤੇ ਚੌਕਸੀ ਵਧਾ ਦਿੱਤੀ ਗਈ ਹੈ।