Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪੰਜਾਬ ਦੀ ਸਰਹੱਦ ‘ਤੇ BSF ਵੱਲੋਂ ਇਕ ਪਾਕਿਸਤਾਨੀ ਤਸਕਰ ਢੇਰ

ਪੰਜਾਬ ਦੀ ਸਰਹੱਦ ‘ਤੇ BSF ਵੱਲੋਂ ਇਕ ਪਾਕਿਸਤਾਨੀ ਤਸਕਰ ਢੇਰ

 

 

ਪੱਟੀ – ਪਾਕਿਸਤਾਨ ਵੱਲੋਂ ਡਰੋਨਾਂ ਅਤੇ ਹੋਰ ਤਰੀਕਿਆਂ ਰਾਹੀਂ ਹੈਰੋਇਨ ਤਸਕਰੀ ਦੀਆਂ ਘਟਨਾਵਾਂ ਵਿੱਚ ਲਗਾਤਾਰ ਤੇਜ਼ੀ ਆ ਰਹੀ ਹੈ। ਬੀਤੀ ਰਾਤ ਖੇਮਕਰਨ ਦੇ ਸਰਹੱਦੀ ਖੇਤਰ ਵਿੱਚ ਸੀਮਾ ਚੌਕੀਆਂ ਕਾਲੀਆ ਅਤੇ ਨੂਰਵਾਲਾ ਦਰਮਿਆਨ ਬੀ.ਐਸ.ਐਫ਼. ਦੀ 142 ਬਟਾਲੀਅਨ ਦੇ ਜਵਾਨਾਂ ਨੇ ਸਰਹੱਦ ਪਾਰ ਕਰਕੇ ਕੰਡਿਆਲੀ ਤਾਰ ਦੇ ਨਜ਼ਦੀਕ ਆ ਕੇ ਹੈਰੋਇਨ ਦੀ ਤਸਕਰੀ ਦੀ ਕੋਸ਼ਿਸ਼ ਕਰ ਰਹੇ ਇਕ ਅਣਪਛਾਤੇ ਪਾਕਿਸਤਾਨੀ ਘੁਸਪੈਠੀਏ ਤਸਕਰ ਨੂੰ ਢੇਰ ਕਰ ਦਿੱਤਾ। ਮੌਕੇ ਤੋਂ ਉਸ ਦੀ ਲਾਸ਼ ਦੇ ਕੋਲੋਂ ਕੁਝ ਸ਼ੱਕੀ ਸਮਾਨ ਵੀ ਬਰਾਮਦ ਹੋਇਆ ਹੈ।

ਦੱਸਿਆ ਜਾ ਰਿਹਾ ਹੈ ਕਿ ਗੋਲੀਬਾਰੀ ਦੌਰਾਨ ਕੁਝ ਹੋਰ ਪਾਕਿਸਤਾਨੀ ਤਸਕਰ ਵਾਪਸ ਸਰਹੱਦ ਪਾਰ ਭੱਜ ਗਏ। ਫਿਲਹਾਲ ਸੰਬੰਧਿਤ ਥਾਣਾ ਵਲਟੋਹਾ ਦੀ ਪੁਲਸ ਵੱਲੋਂ ਮਾਮਲਾ ਦਰਜ ਕਰਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪੱਟੀ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਬੀ.ਐਸ.ਐਫ਼. ਅਤੇ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।