ਲਗਾਤਾਰ ਪੈ ਰਹੀ ਅੱਤ ਦੀ ਗਰਮੀ ਕਾਰਨ ਸੀਮਾ ਸੁਰੱਖਿਆ ਬਲ ਨੇ ਵਾਘਾ ਅਤੇ ਅਟਾਰੀ ਸਰਹੱਦ ਤੇ ਸ਼ਾਮ ਨੂੰ ਹੋਣ ਵਾਲੀ ਰੀਟ੍ਰੀਟ ਸੈਰੇਮਨੀ ਦਾ ਸਮਾਂ ਬਦਲ ਦਿਤਾ ਐ। ਆਮ ਲੋਕਾਂ ਨੂੰ ਆ ਰਹੀ ਮੁਸ਼ਕਲ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਐ।
ਸੀਮਾ ਸੁਰੱਖਿਆ ਬਲ ਦੇ ਅਧਿਕਾਰੀਆਂ ਵਲੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਜ਼ਿਆਦਾ ਗਰਮੀ ਦੇ ਕਾਰਨ ਰਿਟਰੀਟ ਸੈਰੇਮਨੀ ਦਾ ਸਮਾਂ ਸ਼ਾਮ 6:30 ਵਜੇ ਕਰ ਦਿੱਤਾ ਗਿਆ ਹੈ। ਪਹਿਲਾਂ ਇਹ ਸਮਾਂ ਸ਼ਾਮ 6:00 ਵਜੇ ਸੀ, ਜਿਸ ਵਿੱਚ ਤਬਦੀਲੀ ਕਰਦੇ ਹੋਏ ਹੁਣ ਇਹ ਸਮਾਂ ਸਾਢੇ ਛੇ ਵਜੇ ਤੱਕ ਕਰ ਦਿੱਤਾ ਗਿਆ ਹੈ। ਜ਼ਿਆਦਾ ਤੇਜ਼ ਗਰਮੀ ਹੋਣ ਕਰਕੇ ਸੈਲਾਨੀਆਂ ਨੂੰ ਵਾਹਘਾ ਬਾਰਡਰ ’ਤੇ ਪਹੁੰਚਣ ’ਚ ਦਿੱਕਤ ਹੁੰਦੀ ਸੀ ਅਤੇ ਰਿਟਰੀਟ ਸੈਰੇਮਨੀ ਵੇਖਣ ਲਈ ਉੱਥੇ ਬੈਠਣ ਦੇ ਸਮੇਂ ਵੀ ਕਾਫੀ ਗਰਮੀ ਹੁੰਦੀ ਸੀ ਜਿਸ ਕਾਰਨ ਸਮੇਂ ’ਚ ਤਬਦੀਲੀ ਕੀਤੀ ਗਈ ਹੈ।