ਬਹੁਜਨ ਸਮਾਜ ਪਾਰਟੀ ਨੇ ਪੰਜਾਬ ਦੀਆਂ 2 ਹੋਰ ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿਤਾ ਐ। ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਮੌਜੂਦਾ ਜਿਲਾ ਪ੍ਰਧਾਨ ਅਤੇ ਸਾਹਿਬ ਕਾਂਸੀ ਰਾਮ ਦੇ ਸਮੇਂ ਤੋਂ ਬਹੁਜਨ ਸਮਾਜ ਪਾਰਟੀ ਨਾਲ ਜੁੜੇ ਹੋਏ ਹਨ ਜੋ ਕਿ ਤਲਵੰਡੀ ਸਾਬੋ ਵਿਧਾਨ ਸਭਾ ਨਾਲ ਸਬੰਧਤ ਮਜਬੀ ਸਿੱਖ ਭਾਈਚਾਰੇ ਦੇ ਪ੍ਰਮੁੱਖ ਆਗੂ ਹਨ। ਜਿਨਾਂ ਨੇ ਮੋਹਰਲੀ ਕਤਾਰ ਖੜ੍ਹੇ ਹੋ ਕੇ ਤਲਵੰਡੀ ਸਾਬੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਗੁਰੂ ਘਰ ਦਾ ਜ਼ਮੀਨ ਕਬਜੇ ਦਾ ਮਾਮਲਾ ਪ੍ਰਮੁੱਖਤਾ ਨਾਲ ਲੜਿਆ ਸੀ। ਇਸੇ ਤਰ੍ਹਾਂ ਫਤਿਹਗੜ੍ਹ ਸਾਹਿਬ ਲੋਕ ਸਭਾ ਤੋਂ ਕੁਲਵੰਤ ਸਿੰਘ ਮਹਤੋ ਬਹੁਜਨ ਸਮਾਜ ਪਾਰਟੀ ਤੇ ਸੂਬਾ ਸਕੱਤਰ ਵਜੋਂ ਪਿਛਲੇ ਦੋ ਸਾਲਾਂ ਤੋਂ ਲੋਕ ਸਭਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਵਜੋਂ ਕੰਮ ਕਰ ਰਹੇ ਸਨ।