Monday, January 20, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਵੋਟ ਪਾਉਂਦੇ ਦੀ ਵੀਡੀਓ ਬਣਾ ਕੇ ਫਸਿਆ ਬਸਪਾ ਉਮੀਦਵਾਰ, ਮਾਮਲਾ ਦਰਜ਼

ਵੋਟ ਪਾਉਂਦੇ ਦੀ ਵੀਡੀਓ ਬਣਾ ਕੇ ਫਸਿਆ ਬਸਪਾ ਉਮੀਦਵਾਰ, ਮਾਮਲਾ ਦਰਜ਼

 

ਚੋਣ ਜ਼ਾਬਤੇ ਦੀ ਉਲੰਘਣ ਕਰਨ ‘ਤੇ ਬਹੁਜਨ ਸਮਾਜ ਪਾਰਟੀ ਦੇ ਇੱਕ ਉਮੀਦਵਾਰ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਗਿਆ ਹੈ। ਦਰਅਸਲ ਫਿਰੋਜ਼ਪੁਰ ਤੋਂ ਲੋਕ ਸਭਾ ਹਲਕੇ ਤੋਂ ਬਸਪਾ ਦੇ ਉਮੀਦਵਾਰ ਸੁਰਿੰਦਰ ਕੰਬੋਜ ਨੇ ਵੋਟ ਪਾਉਂਦੇ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ। ਜਿਸ ਤੋਂ ਬਾਅਦ ਚੋਣ ਕਮਿਸ਼ਨ ਨੇ ਕਰਵਾਈ ਕਰਦੇ ਹੋਏ ਸੁਰਿੰਦਰ ਕੰਬੋਜ ਵਿਰੁੱਧ ਮਾਮਲਾ ਦਰਜ਼ ਕਰ ਲਿਆ।

ਜਾਣਕਾਰੀ ਮੁਤਾਬਕ ਕੰਬੋਜ ਨੇ ਵਿਧਾਨ ਸਭਾ ਹਲਕਾ ਗੁਰੁਹਰਸਹਾਏ ਅਧੀਨ ਆਉਂਦੇ ਪਿੰਡ ਜੀਵਾਂ ਅਰਾਈ ਵਿੱਚ ਵੋਟ ਪਾਉਂਦੇ ਹੋਏ ਵੀਡੀਓ ਬਣਾਈ ਸੀ। ਮਾਮਲੇ ਦੀ ਜਾਣਕਾਰੀ ਰਿਟਰਨਿੰਗ ਅਫਸਰ ਲੋਕ ਸਭਾ ਹਲਕਾ-10 ਫਿਰੋਜ਼ਪੁਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਦਿੱਤੀ ਗਈ। ਓਹਨਾਂ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਪਤਾ ਲੱਗਿਆ ਕਿ ਇਸ ਹਲਕੇ ਤੋਂ ਬਸਪਾ ਦੀ ਟਿਕਟ ਤੋਂ ਚੋਣ ਲੜ ਰਹੇ ਉਮੀਦਵਾਰ ਸੁਰਿੰਦਰ ਸਿੰਘ ਕੰਬੋਜ ਵੱਲੋਂ ਵੋਟ ਪਾਉਣ ਸਮੇਂ ਵੀਡੀਓ ਬਣਾ ਕੇ ਉਸ ਨੂੰ ਵਾਇਰਲ ਕੀਤਾ ਗਿਆ ਹੈ। ਇਸ ਮਾਮਲੇ ‘ਤੇ ਤੁਰੰਤ ਐਕਸ਼ਨ ਲੈਂਦਿਆਂ ਥਾਣਾ ਗੁਰੂਹਰਸਹਾਏ ਵਿਖੇ 171 ਐਫ ਆਈ.ਪੀ.ਸੀ, 126 ਅਤੇ 132 ਆਰ.ਪੀ ਐਕਟ 1951 ਤਹਿਤ ਮੁਕੱਦਮਾ ਨੰ: 98 ਮਿਤੀ 01-06-2024 ਨੂੰ ਦਰਜ਼ ਕੀਤਾ ਗਿਆ ਹੈ।