Become a member

Get the best offers and updates relating to Liberty Case News.

― Advertisement ―

spot_img
spot_img
HomeBreaking NewsBudget 2026 ; ਦਵਾਈਆਂ 'ਚ ਆਤਮਨਿਰਭਰ ਬਣੇਗਾ ਭਾਰਤ ! BioPharma ਲਈ 10,000...

Budget 2026 ; ਦਵਾਈਆਂ ‘ਚ ਆਤਮਨਿਰਭਰ ਬਣੇਗਾ ਭਾਰਤ ! BioPharma ਲਈ 10,000 ਕਰੋੜ ਦਾ ਐਲਾਨ

 

 

ਨਵੀਂ ਦਿੱਲੀ- ਅੱਜ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸੰਸਦ ‘ਚ ਭਾਰਤ ਦਾ ਕੇਂਦਰੀ ਬਜਟ ਪੇਸ਼ ਕਰ ਰਹੇ ਹਨ। ਇਸ ਦੌਰਾਨ ਨੇ ਭਾਰਤ ਨੂੰ ਵਿਸ਼ਵ ਪੱਧਰੀ ਬਾਇਓ-ਮੈਨੂਫੈਕਚਰਿੰਗ ਹੱਬ ਬਣਾਉਣ ਵੱਲ ਕਦਮ ਵਧਾਉਂਦੇ ਹੋਏ ਵੱਡੇ ਐਲਾਨ ਕੀਤੇ ਹਨ। ਸਰਕਾਰ ਨੇ ਬਾਇਓਫਾਰਮਾ ਖੇਤਰ ਵਿੱਚ ਨਵੀਨਤਾ ਅਤੇ ਖੋਜ ਨੂੰ ਉਤਸ਼ਾਹਿਤ ਕਰਨ ਲਈ ‘ਬਾਇਓ ਫਾਰਮਾ ਸ਼ਕਤੀ’ (Bio Pharma Shakti) ਨਾਂ ਦੀ ਇੱਕ ਨਵੀਂ ਯੋਜਨਾ ਦਾ ਐਲਾਨ ਕੀਤਾ ਹੈ।

 

ਸਰਕਾਰ ਨੇ ਅਗਲੇ 5 ਸਾਲਾਂ ਵਿੱਚ ਬਾਇਓਫਾਰਮਾ ਖੇਤਰ ਦੇ ਵਿਕਾਸ ਲਈ 10,000 ਕਰੋੜ ਰੁਪਏ ਦੀ ਰਾਸ਼ੀ ਅਲਾਟ ਕੀਤੀ ਹੈ। ਇਸ ਯੋਜਨਾ ਦਾ ਮੁੱਖ ਉਦੇਸ਼ ਬਾਇਓਲੋਜਿਕਸ ਅਤੇ ਬਾਇਓਸਿਮੀਲਰਸ ਦੇ ਘਰੇਲੂ ਉਤਪਾਦਨ ਲਈ ਇੱਕ ਮਜ਼ਬੂਤ ਈਕੋਸਿਸਟਮ ਤਿਆਰ ਕਰਨਾ ਹੈ, ਤਾਂ ਜੋ ਦਵਾਈਆਂ ਦੇ ਮਾਮਲੇ ਵਿੱਚ ਦੂਜੇ ਦੇਸ਼ਾਂ ‘ਤੇ ਨਿਰਭਰਤਾ ਘਟਾਈ ਜਾ ਸਕੇ।

 

ਬਜਟ ਵਿੱਚ ਕੈਂਸਰ ਦੇ ਇਲਾਜ ਲਈ ਵਰਤੀਆਂ ਜਾਣ ਵਾਲੀਆਂ ਤਿੰਨ ਅਹਿਮ ਦਵਾਈਆਂ ਨੂੰ ਕਸਟਮ ਡਿਊਟੀ ਤੋਂ ਪੂਰੀ ਤਰ੍ਹਾਂ ਮੁਕਤ ਕਰ ਦਿੱਤਾ ਗਿਆ ਹੈ, ਜਿਸ ਨਾਲ ਆਮ ਲੋਕਾਂ ਲਈ ਇਲਾਜ ਸਸਤਾ ਹੋਵੇਗਾ। ਇਸ ਤੋਂ ਇਲਾਵਾ ਐਕਸ-ਰੇਅ ਮਸ਼ੀਨਾਂ ਅਤੇ ਹੋਰ ਉੱਨਤ ਮੈਡੀਕਲ ਉਪਕਰਨਾਂ ਦੇ ਨਿਰਮਾਣ ਵਿੱਚ ਵਰਤੇ ਜਾਣ ਵਾਲੇ ਪੁਰਜ਼ਿਆਂ ‘ਤੇ ਵੀ ਕਸਟਮ ਡਿਊਟੀ ਘਟਾਈ ਗਈ ਹੈ।