Sunday, February 2, 2025

Become a member

Get the best offers and updates relating to Liberty Case News.

― Advertisement ―

spot_img
spot_img
HomeINDIAਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀਆਂ ਇਮਾਰਤਾਂ, ਦਹਿਸ਼ਤ 'ਚ ਬਾਹਰ ਭੱਜੇ ਲੋਕ

ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀਆਂ ਇਮਾਰਤਾਂ, ਦਹਿਸ਼ਤ ‘ਚ ਬਾਹਰ ਭੱਜੇ ਲੋਕ

 

 

 

ਰਾਜਸਥਾਨ ਦੇ ਬੀਕਾਨੇਰ ‘ਚ ਅੱਜ ਬਾਅਦ ਦੁਪਹਿਰ ਅਚਾਨਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਅਜੇ ਤੱਕ ਕਿਸੇ ਨੁਕਸਾਨ ਦੀ ਸੂਚਨਾ ਨਹੀਂ ਹੈ। ਸਥਾਨਕ ਪ੍ਰਸ਼ਾਸਨ ਅਤੇ ਆਫ਼ਤ ਪ੍ਰਬੰਧਨ ਟੀਮਾਂ ਸਥਿਤੀ ਉਤੇ ਨਜ਼ਰ ਰੱਖ ਰਹੀਆਂ ਹਨ। ਜਿਵੇਂ ਹੀ ਧਰਤੀ ਹਿੱਲੀ, ਲੋਕ ਆਪਣੇ ਘਰਾਂ ਅਤੇ ਦਫਤਰਾਂ ਤੋਂ ਬਾਹਰ ਖੁੱਲ੍ਹੀਆਂ ਥਾਵਾਂ ਵੱਲ ਭੱਜਣ ਲੱਗੇ। ਮਾਹਿਰਾਂ ਅਨੁਸਾਰ ਇਹ ਝਟਕੇ ਹਲਕੀ ਤੋਂ ਦਰਮਿਆਨੀ ਤੀਬਰਤਾ ਦੇ ਹੋ ਸਕਦੇ ਹਨ।

ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਤੇ 3.6 ਮਾਪੀ ਗਈ। ਭੂਚਾਲ ਦਾ ਕੇਂਦਰ ਧਰਤੀ ਦੀ ਸਤ੍ਹਾ ਤੋਂ 10 ਕਿਲੋਮੀਟਰ ਹੇਠਾਂ ਬੀਕਾਨੇਰ ਦੇ ਮਹਾਸਮਰ ਵਿੱਚ ਸੀ। ਕਿਸੇ ਵੀ ਤਰ੍ਹਾਂ ਦਾ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਭੂਚਾਲ ਦੇ ਝਟਕੇ ਨੋਖਾ ਅਤੇ ਲੁੰਕਰਨਸਰ ਵਿੱਚ ਵੀ ਮਹਿਸੂਸ ਕੀਤੇ ਗਏ। ਬੀਕਾਨੇਰ ਦੇ ਜ਼ਿਲ੍ਹਾ ਕੁਲੈਕਟਰ ਨੇ ਦੱਸਿਆ ਕਿ ਭੂਚਾਲ ਤੋਂ ਬਾਅਦ ਪੂਰੀ ਚੌਕਸੀ ਰੱਖੀ ਜਾ ਰਹੀ ਹੈ। ਅਜੇ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਉਨ੍ਹਾਂ ਕਿਹਾ ਕਿ ਐਮਰਜੈਂਸੀ ਟੀਮ ਨੂੰ ਅਲਰਟ ਕਰ ਦਿੱਤਾ ਗਿਆ ਹੈ। ਲੋਕਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ ਗਈ ਹੈ। ਲੋਕ ਪੂਰੀ ਤਰ੍ਹਾਂ ਸੁਰੱਖਿਅਤ ਹਨ। ਭੂਚਾਲ ਮਾਹਿਰ ਡਾ: ਰਾਜੀਵ ਸਿੰਘ ਨੇ ਦੱਸਿਆ ਕਿ ਰਾਜਸਥਾਨ ਵਿੱਚ ਭੂਚਾਲ ਟੈਕਟੋਨਿਕ ਪਲੇਟਾਂ ਦੀ ਹਿੱਲਜੁਲ ਕਾਰਨ ਆਇਆ ਹੈ।