ਲੁਧਿਆਣਾ : ਰਾਣੀ ਝਾਂਸੀ ਰੋਡ ਸਥਿਤ ਡੀ. ਆਈ. ਜੀ. ਕੋਠੀ ਦੇ ਅੰਦਰ ਉਸ ਵੇਲੇ ਸਨਸਨੀ ਫ਼ੈਲ ਗਈ, ਜਦੋਂ ਇਕ ਪੁਲਸ ਮੁਲਾਜ਼ਮ ਨੂੰ ਸ਼ੱਕੀ ਹਾਲਾਤ ਵਿਚ ਗੋਲ਼ੀ ਲੱਗ ਗਈ। ਗੋਲ਼ੀ ਲੱਗਣ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਤੀਰਥ ਸਿੰਘ ਵਜੋਂ ਹੋਈ ਹੈ।
ਇਸ ਸਬੰਧੀ ਸੂਚਨਾ ਮਿਲਦਿਆਂ ਹੀ ਥਾਣਾ ਡਵੀਜ਼ਨ ਨੰਬਰ 8 ਦੀ ਪੁਲਸ ਮੌਕੇ ‘ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤਾ। ਫ਼ਿਲਹਾਲ ਪੁਲਸ ਅਫ਼ਸਰ ਇਸ ਗੱਲ ਬਾਰੇ ਕੁਝ ਸਪਸ਼ਟ ਨਹੀਂ ਕਰ ਰਹੇ ਕਿ ਇਹ ਮਾਮਲਾ ਖ਼ੁਦਕੁਸ਼ੀ ਦਾ ਹੈ ਜਾਂ ਗੋਲ਼ੀ ਗਲਤੀ ਨਾਲ ਚੱਲੀ। ਜਾਂਚ ਵਿਚ ਸਾਰੇ ਪਹਿਲੂਆਂ ਨੂੰ ਖ਼ੰਗਾਲਿਆ ਜਾ ਰਿਹਾ ਹੈ। ਫ਼ਿਲਹਾਲ ਇਸ ਮਾਮਲੇ ਵਿਚ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ।

