Become a member

Get the best offers and updates relating to Liberty Case News.

― Advertisement ―

spot_img
spot_img
HomeBig Newsਪੰਜਾਬ 'ਚ ਚੜ੍ਹਦੀ ਸਵੇਰ ਚੱਲ ਗਈਆਂ ਗੋਲੀਆਂ,

ਪੰਜਾਬ ‘ਚ ਚੜ੍ਹਦੀ ਸਵੇਰ ਚੱਲ ਗਈਆਂ ਗੋਲੀਆਂ,

 

ਫ਼ਰੀਦਕੋਟ  ਫ਼ਰੀਦਕੋਟ ਪੁਲਸ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਇਕ ਕਰੋੜ ਰੁਪਏ ਦੀ ਫ਼ਿਰੌਤੀ ਮੰਗਣ ਦੇ ਮਾਮਲੇ ‘ਚ ਦਵਿੰਦਰ ਬੰਬੀਹਾ ਗੈਂਗ ਨਾਲ ਜੁੜੇ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਫ਼ਰੀਦਕੋਟ ਡਾ. ਪ੍ਰੱਗਿਆ ਜੈਨ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ‘ਚ ਮੋਗਾ ਵਾਸੀ ਰਾਮਜੋਤ ਸਿੰਘ ਉਰਫ਼ ਜੋਤ ਵੀ ਸ਼ਾਮਲ ਹੈ, ਜਿਸ ਨੇ ਹਥਿਆਰ ਬਰਾਮਦਗੀ ਦੇ ਸਮੇਂ ਪੁਲਸ ਪਾਰਟੀ ‘ਤੇ ਫਾਇਰਿੰਗ ਕੀਤੀ। ਪੁਲਸ ਨੇ ਜਵਾਬੀ ਕਾਰਵਾਈ ‘ਚ ਉਸ ਨੂੰ ਜ਼ਖਮੀ ਹਾਲਤ ‘ਚ ਕਾਬੂ ਕੀਤਾ। ਮੌਕੇ ਤੋਂ .32 ਬੋਰ ਦੀ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਐੱਸ. ਐੱਸ. ਪੀ. ਜੁਲਾਈ ਮਹੀਨੇ ‘ਚ ਕੋਟਕਪੂਰਾ ‘ਚ ਬੰਬੀਹਾ ਗੈਂਗ ਦੇ ਗੁਰਗਿਆਂ ਨੇ ਫ਼ਿਰੌਤੀ ਮੰਗੀ ਸੀ। ਰਕਮ ਨਾ ਮਿਲਣ ‘ਤੇ ਇਕ ਸਤੰਬਰ ਦੀ ਰਾਤ ਨੂੰ ਪੀੜਤ ਦੇ ਘਰ ਬਾਹਰ ਫਾਇਰਿੰਗ ਕੀਤੀ ਗਈ ਸੀ।
ਇਸ ਮਾਮਲੇ ਦੀ ਰਿਪੋਰਟ ਥਾਣਾ ਸਿਟੀ ਕੋਟਕਪੂਰਾ ‘ਚ ਦਰਜ ਕੀਤੀ ਗਈ ਸੀ।

ਪੁਲਸ ਨੇ ਤਕਨੀਕ ਇਨਪੁੱਟ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ 7 ਸਤੰਬਰ ਨੂੰ ਮੋਗਾ ਜ਼ਿਲ੍ਹੇ ਦੇ ਰਹਿਣ ਵਾਲੇ ਦੋਵੇਂ ਦੋਸ਼ੀਆਂ ਸੰਦੀਪ ਸਿੰਘ ਉਰਫ਼ ਲਵਲੀ ਅਤੇ ਰਾਮਜੋਤ ਸਿੰਘ ਉਰਫ਼ ਜੋਤੀ ਨੂੰ ਲੱਕੜ ਦਾਣਾ ਮੰਡੀ ਕੋਟਕਪੂਰਾ ਤੋਂ ਗ੍ਰਿਫ਼ਤਾਰ ਕੀਤਾ ਸੀ।

ਜਾਂਚ ‘ਚ ਸਾਹਮਣੇ ਆਇਆ ਕਿ ਇਸ ਵਾਰਦਾਤ ਨੂੰ ਗੈਂਗਸਟਰ ਸੀਮਾ ਬਰਹੀਬਲ ਅਤੇ ਜਸਮ ਬਰਹੀਵਲ ਦੇ ਇਸ਼ਾਰੇ ‘ਤੇ ਅੰਜਾਮ ਦਿੱਤਾ ਗਿਆ ਸੀ।