Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਕਾਰੋਬਾਰੀ ਨੇ ਅਪਾਰਟਮੈਂਟ ਦੀ 6ਵੀਂ ਮੰਜ਼ਲ ਤੋਂ ਛਾਲ ਮਾਰ ਕੀਤੀ ਖ਼ੁਦਕੁਸ਼ੀ

ਕਾਰੋਬਾਰੀ ਨੇ ਅਪਾਰਟਮੈਂਟ ਦੀ 6ਵੀਂ ਮੰਜ਼ਲ ਤੋਂ ਛਾਲ ਮਾਰ ਕੀਤੀ ਖ਼ੁਦਕੁਸ਼ੀ

 

 

ਰਾਂਚੀ – ਰਾਂਚੀ ਦੇ ਇਕ ਕਾਰੋਬਾਰੀ ਨੇ ਇੱਥੇ ਆਪਣੇ ਅਪਾਰਟਮੈਂਟ ਦੀ 6ਵੀਂ ਮੰਜ਼ਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਇਹ ਘਟਨਾ ਵੀਰਵਾਰ ਰਾਤ ਕਰੀਬ 10.30 ਵਜੇ ਹਿੰਦਪੀੜ੍ਹੀ ਥਾਣਾ ਖੇਤਰ ‘ਚ ਵਾਪਰੀ। ਪੁਲਸ ਸੁਪਰਡੈਂਟ ਪਾਰਸ ਰਾਣਾ ਨੇ ਕਿਹਾ,”ਵਪਾਰੀ ਅਨੁਰਾਗ ਸਰਾਵਗੀ ਨੂੰ ਕਿਸੇ ਨਾਲ ਫੋਨ ‘ਤੇ ਤੇਜ਼ ਆਵਾਜ਼ ‘ਚ ਗੱਲ ਕਰਦੇ ਹੋਏ ਸੁਣਿਆ ਗਿਆ ਸੀ। ਉਨ੍ਹਾਂ ਦੇ ਕਮਰੇ ਦਾ ਦਰਵਾਜ਼ਾ ਅੰਦਰੋਂ ਬੰਦ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਅਚਾਨਕ ਅਪਾਰਟਮੈਂਟ ਦੀ 6ਵੀਂ ਮੰਜ਼ਲ ਤੋਂ ਛਾਲ ਮਾਰ ਦਿੱਤੀ।”

 

ਰਾਣਾ ਨੇ ਦੱਸਿਆ ਕਿ ਉਨ੍ਹਾਂ ਦੇ ਕਮਰੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਪੂਰੀ ਜਾਂਚ ਜਾਰੀ ਹੈ। ਕੋਤਵਾਲੀ ਪੁਲਸ ਥਾਣੇ ਦੇ ਪੁਲਸ ਡਿਪਟੀ ਸੁਪਰਡੈਂਟ ਪ੍ਰਕਾਸ਼ ਸੋਏ ਨੇ ਦੱਸਿਆ ਕਿ ਘਟਨਾ ਦੇ ਸਮੇਂ ਸਰਾਵਗੀ ਦੇ ਬਜ਼ੁਰਗ ਮਾਤਾ-ਪਿਤਾ ਅਪਾਰਟਮੈਂਟ ਦੀ ਪਹਿਲੀ ਮੰਜ਼ਲ ‘ਤੇ ਸਨ, ਜਦੋਂ ਕਿ ਉਨ੍ਹਾਂ ਦੀ ਪਤਨੀ ਅਤੇ ਬੱਚੇ ਉੱਥੇ ਮੌਜੂਦ ਨਹੀਂ ਸੀ। ਸੋਏ ਨੇ ਦੱਸਿਆ,”ਸ਼ੁਰੂਆਤੀ ਜਾਂਚ ਤੋਂ ਪਤਾ ਲੱਗਦਾ ਹੈ ਕਿ ਇਹ ਖ਼ੁਦਕੁਸ਼ੀ ਦਾ ਮਾਮਲਾ ਹੈ।” ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਲਿਜਾਇਆ ਗਿਆ ਹੈ। ਡੀਐੱਸਪੀ ਨੇ ਦੱਸਿਆ ਕਿ ਸਰਾਵਗੀ ਦੀ ਪਤਨੀ ਦੇ ਰਾਂਚੀ ਪਹੁੰਚਣ ਤੋਂ ਬਾਅਦ ਉਨ੍ਹਾਂ ਦੀ ਮੌਤ ਦੇ ਸੰਬੰਧ ‘ਚ ਉਨ੍ਹਾਂ ਤੋਂ ਪੁੱਛ-ਗਿੱਛ ਕੀਤੀ ਜਾਵੇਗੀ।