Become a member

Get the best offers and updates relating to Liberty Case News.

― Advertisement ―

spot_img
spot_img
HomeBig News'ਆਪ' ਦੀ ਰੈਲੀ ਨੂੰ ਸੰਬੋਧਨ ਕਰਕੇ DGP ਤੇ ਮੁੱਖ ਸਕੱਤਰ ਨੇ ਸਾਰੇ...

‘ਆਪ’ ਦੀ ਰੈਲੀ ਨੂੰ ਸੰਬੋਧਨ ਕਰਕੇ DGP ਤੇ ਮੁੱਖ ਸਕੱਤਰ ਨੇ ਸਾਰੇ ਨਿਯਮ ਛਿੱਕੇ ਟੰਗੇ : ਮਜੀਠੀਆ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੇ ਉੱਚ ਅਧਿਕਾਰੀਆਂ ਅਤੇ ਮੌਜੂਦਾ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਮਜੀਠੀਆ ਨੇ ਦੋਸ਼ ਲਾਇਆ ਹੈ ਕਿ ਪੰਜਾਬ ਦੇ ਆਰਜ਼ੀ ਡੀਜੀਪੀ (DGP) ਗੌਰਵ ਯਾਦਵ ਅਤੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਆਮ ਆਦਮੀ ਪਾਰਟੀ ਦੀ ਸਟੇਜ ਤੋਂ ਇਕ ਸਿਆਸੀ ਰੈਲੀ ਨੂੰ ਸੰਬੋਧਨ ਕਰਕੇ ਸਾਰੇ ਨਿਯਮਾਂ ਅਤੇ ਕਾਨੂੰਨਾਂ ਦੀਆਂ ਧੱਜੀਆਂ ਉਡਾ ਦਿੱਤੀਆਂ ਹਨ। ਮਜੀਠੀਆ ਨੇ ਸਵਾਲ ਕੀਤਾ ਕਿ ਇਹ ਦੋਵੇਂ ਉੱਚ ਅਧਿਕਾਰੀ ਆਪਣੀ ਕੁਰਸੀ ਬਚਾਉਣ ਦੀ ਖ਼ਾਤਰ ਸੱਤਾਧਾਰੀ ਪਾਰਟੀ ਦੀ ਖੁਸ਼ਾਮਦ ਵਿਚ ਕਿਉਂ ਲੱਗੇ ਹੋਏ ਹਨ ਅਤੇ ਆਪਣੇ ਸੇਵਾ ਨਿਯਮਾਂ ਨੂੰ ਕਿਉਂ ਭੁੱਲ ਗਏ ਹਨ? ਉਨ੍ਹਾਂ ਕਿਹਾ ਕਿ ਜਦੋਂ ਪ੍ਰਸ਼ਾਸਨਿਕ ਅਧਿਕਾਰੀ ਹੀ ਕਿਸੇ ਇਕ ਪਾਰਟੀ ਦੀ ਖੁਸ਼ਾਮਦ ਕਰਨ ਲੱਗ ਜਾਣ ਤਾਂ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਮਿਲਣ ਦੀ ਉਮੀਦ ਖ਼ਤਮ ਹੋ ਜਾਂਦੀ ਹੈ।ਉਨ੍ਹਾਂ ਨੇ ਇਸ ਘਟਨਾ ਨੂੰ ਪੰਜਾਬ ਵਿਚ ਪ੍ਰਸ਼ਾਸਨਿਕ ਗਿਰਾਵਟ ਦਾ ਸਿਖਰ ਕਰਾਰ ਦਿੱਤਾ ਹੈ। ਆਮ ਆਦਮੀ ਪਾਰਟੀ ‘ਤੇ ਤੰਜ ਕੱਸਦਿਆਂ ਮਜੀਠੀਆ ਨੇ ਪੁੱਛਿਆ ਕਿ ਕੀ ਇਹੋ ਉਹ ‘ਬਦਲਾਅ’ ਹੈ ਜਿਸਦਾ ਵਾਅਦਾ ਉਨ੍ਹਾਂ ਨੇ ਪੰਜਾਬੀਆਂ ਨਾਲ ਕੀਤਾ ਸੀ? ਬਿਕਰਮ ਮਜੀਠੀਆ ਨੇ ਆਪਣੇ ਬਿਆਨ ਵਿਚ ਇਹ ਵੀ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਅਤੇ ਇਸ ਦੀ ਕਾਰਜਪ੍ਰਣਾਲੀ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ। ਮਜੀਠੀਆ ਨੇ ਕਿਹਾ ਕਿ ਅਜਿਹੇ ਹਾਲਾਤ ਵਿਚ ਪੰਜਾਬੀਆਂ ਨਾਲ ਇਨਸਾਫ਼ ਹੋਣਾ ਅਸੰਭਵ ਪ੍ਰਤੀਤ ਹੁੰਦਾ ਹੈ।