ਚੰਡੀਗੜ੍ਹ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸਮੂਹ ਜ਼ਿਲਿਆਂ ਦੇ ਮਿਊਂਸੀਪਲ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਸੂਬੇ ਅੰਦਰ ਚੱਲ ਰਹੇ ਸਮੁੱਚੇ ਪ੍ਰਗਤੀ ਅਧੀਨ ਵਿਕਾਸ ਕਾਰਜਾਂ ਨੂੰ ਤੈਅ ਮਿਆਦ ’ਚ ਮੁਕੰਮਲ ਕਰਨ ਲਈ ਕਿਹਾ ਹੈ। ਮਿਊਂਸੀਪਲ ਭਵਨ ਵਿਖੇ ਕੀਤੀ ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕਾਰਜਸ਼ੀਲ ਹੈ।
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਵੱਲੋਂ ਵੱਖ-ਵੱਖ ਸਕੀਮਾਂ ਜਿਵੇਂ ਕਿ 15ਵੇਂ ਵਿੱਤ ਕਮਿਸ਼ਨ ਦੀ ਨਾ ਵਰਤੀ ਰਾਸ਼ੀ, ਕੇਂਦਰ ਸਰਕਾਰ ਵੱਲੋਂ ਸਪਾਂਸਰਡ ਸਕੀਮਾਂ ਦੀ ਨਾ ਵਰਤੀ ਰਾਸ਼ੀ ਅਤੇ ਐੱਸ.ਐੱਨ.ਏ. ਖਾਤੇ ’ਚ ਬਕਾਇਆ ਫੰਡਾਂ ਬਾਰੇ ਰੀਵਿਊ ਕੀਤਾ ਅਤੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਵਿਕਾਸ ਕਾਰਜਾਂ ’ਚ ਗੁਣੱਵਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ।
ਸਥਾਨਕ ਸਰਕਾਰਾਂ ਮੰਤਰੀ ਨੇ ਅਧਿਕਾਰੀਆਂ ਨਾਲ 16 ਸ਼ਹਿਰੀ ਸਥਾਨਕ ਇਕਾਈਆਂ ’ਚ ਸੀਵਰੇਜ਼ ਟ੍ਰੀਟਮੈਂਟ ਪਲਾਂਟਾਂ ਲਈ ਜਗ੍ਹਾ ਅਤੇ 49 ਸ਼ਹਿਰੀ ਸਥਾਨਕ ਇਕਾਈਆਂ ’ਚ ਵਾਟਰ ਟ੍ਰੀਟਮੈਂਟ ਪਲਾਂਟ ਲਈ ਜਗ੍ਹਾ ਦੀ ਉਪਲੱਬਧਤਾ ਬਾਰੇ ਵਿਸਥਾਰ ’ਚ ਚਰਚਾ ਕੀਤੀ। ਮੰਤਰੀ ਨੇ ਕਿਹਾ ਕਿ ਜਿਥੇ ਵੀ ਸੀਵੇਰਜ ਟ੍ਰੀਟਮੈਂਟ ਪਲਾਂਟ ਅਤੇ ਵਾਟਰ ਟ੍ਰੀਟਮੈਂਟ ਪਲਾਂਟ ਲਈ ਜਗ੍ਹਾ ਦੀ ਚੋਣ ਕਰਨ ’ਚ ਦਿੱਕਤ ਪੇਸ਼ ਆ ਰਹੀ ਹੋਵੇ, ਉਥੇ ਜ਼ਿਲਾ ਪ੍ਰਸ਼ਾਸਨ ਨਾਲ ਤਾਲਮੇਲ ਕਰ ਕੇ ਸੀਵਰੇਜ਼ ਟ੍ਰੀਟਮੈਂਟ ਪਲਾਂਟ ਅਤੇ ਵਾਟਰ ਟ੍ਰੀਟਮੈਂਟ ਪਲਾਂਟਾਂ ਲਈ ਯੋਗ ਜਗ੍ਹਾ ਦੀ ਚੋਣ ਯਕੀਨੀ ਬਣਾਈ ਜਾਵੇ।
ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਨਿਰਵਿਘਨ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਮਾਨਸੂਨ ਸੀਜ਼ਨ ਦੌਰਾਨ ਬਰਸਾਤੀ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਰੱਖਿਆ ਜਾਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਵੈਕਟਰ ਬੋਰਨ ਬਿਮਾਰੀਆਂ ਨਾਲ ਨਜਿੱਠਣ ਲਈ ਵੀ ਯੋਗ ਉਪਰਾਲੇ ਕੀਤੇ ਜਾਣ