Tuesday, January 7, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅੱਜ ਪਹੁੰਚੇ ਨੰਗਲ, ਭਾਖੜਾ ਡੈਮ ਦਾ ਕੀਤਾ...

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅੱਜ ਪਹੁੰਚੇ ਨੰਗਲ, ਭਾਖੜਾ ਡੈਮ ਦਾ ਕੀਤਾ ਦੌਰਾ

ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅੱਜ ਨੰਗਲ ਪਹੁੰਚੇ ਜਿੱਥੇ ਉਨ੍ਹਾਂ ਨੇ ਭਾਖੜਾ ਡੈਮ ਦਾ ਦੌਰਾ ਕੀਤਾ ਅਤੇ ਰੱਖ-ਰਖਾਅ ਤੇ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ। ਇਸ ਮੌਕੇ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਸ ਗੱਲ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ ਕਿ ਧਰਤੀ ਹੇਠਲੇ ਪਾਣੀ ਨੂੰ ਪੀਣ ਲਈ, ਸਿੰਜਾਈ ਲਈ ਅਤੇ ਇੰਡਸਟਰੀ ਲਈ ਬਚਾਉਣ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ।

ਕੈਬਨਿਟ ਮੰਤਰੀ ਜੌੜਾਮਾਜਰਾ ਨੇ ਦੱਸਿਆ ਕਿ ਸੂਬੇ ਵਿੱਚ ਨਹਿਰੀ ਪਾਣੀ ਦੀ ਉਚਿਤ ਵਰਤੋਂ ਲਈ ਹਰੇਕ ਪ੍ਰਬੰਧ ਕੀਤਾ ਜਾ ਰਿਹਾ ਹੈ ਅਤੇ ਲੋੜ ਅਨੁਸਾਰ ਨਹਿਰਾਂ ਦੀ ਮੁਰੰਮਤ ਵੀ ਸਮੇਂ-ਸਮੇਂ ’ਤੇ ਯਕੀਨੀ ਬਣਾਈ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਬਿਜਲੀ ਉਤਪਾਦਨ, ਪਾਵਰ ਜਨਰੇਸ਼ਨ ਦਾ ਜਾਇਜ਼ਾ ਲਿਆ ਅਤੇ ਅਤਿ ਆਧੁਨਿਕ ਮਿਊਜ਼ੀਅਮ ਵੇਖਿਆ। ਉਨ੍ਹਾਂ ਅਧਿਕਾਰੀਆਂ ਨਾਲ ਬੈਠਕ ਕਰਕੇ ਲੋਂੜੀਂਦੇ ਦਿਸ਼ਾ ਨਿਰਦੇਸ਼ ਦਿੱਤੇ ਅਤੇ ਅਧਿਕਾਰੀਆਂ ਤੋਂ ਡੈਮ ਦੀ ਸਮੁੱਚੀ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਉਪਰੰਤ ਕੈਬਨਿਟ ਮੰਤਰੀ ਨੇ ਇੱਕ ਯਾਦਗਾਰੀ ਪੌਦਾ ਵੀ ਲਗਾਇਆ।

ਇਸ ਮੌਕੇ ਬੀ.ਬੀ.ਐਮ.ਬੀ. ਦੇ ਚੀਫ ਇੰਜੀਨੀਅਰ ਸੀ.ਪੀ ਸਿੰਘ, ਡਿਪਟੀ ਚੀਫ ਇੰਜਨੀਅਰ ਐਚ.ਐਲ. ਕੰਬੋਜ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੰਜੀਵ ਕੁਮਾਰ, ਐਸ.ਡੀ.ਐਮ. ਅਨਮਜੌਤ ਕੌਰ, ਡੀ.ਐਸ.ਪੀ ਮਨਜੀਤ ਸਿੰਘ, ਤਹਿਸੀਲਦਾਰ ਸੰਦੀਪ ਕੁਮਾਰ, ਕਾਰਜਕਾਰੀ ਇੰਜੀਨਿਅਰ ਹਰਜੋਤ ਸਿੰਘ ਵਾਲੀਆ ਅਤੇ ਪੀ.ਆਰ.ਓ ਸਤਨਾਮ ਸਿੰਘ ਵੀ ਮੌਜੂਦ ਰਹੇ।