Tuesday, December 24, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਰਕਾਰੀ ਸਕੂਲਾਂ ਦਾ ਕੀਤਾ ਦੌਰਾ, ਵਿਦਿਆਰਥੀਆਂ...

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਰਕਾਰੀ ਸਕੂਲਾਂ ਦਾ ਕੀਤਾ ਦੌਰਾ, ਵਿਦਿਆਰਥੀਆਂ ਨਾਲ ਬੈਠ ਕੇ ਖਾਧਾ ਮਿਡ ਡੇਅ ਮੀਲ

 

ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਜਿੱਥੇ ਅੱਜ ਅਚਾਨਕ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ ਗਿਆ ਐ, ਉੱਥੇ ਹੀ ਉਨ੍ਹਾਂ ਵੱਲੋਂ ਵਿਦਿਆਰਥੀਆਂ ਨਾਲ ਬੈਠ ਕੇ ਮਿਡ ਡੇਅ ਮੀਲ ਵੀ ਖਾਧਾ ਗਿਆ। ਦਰਅਸਲ ਕੈਬਨਿਟ ਮੰਤਰੀ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਪੱਤੀ ਰੂਪਾ ਅਤੇ ਮੋਗਾ-1, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਜਨੇਰ ਦਾ ਦੌਰਾ ਕੀਤਾ। ਇਸ ਮੌਕੇ ਉਹਨਾਂ ਨਾਲ ਹਲਕਾ ਮੋਗਾ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ, ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਹੋਰ ਹਾਜ਼ਰ ਉੱਚ ਅਧਿਕਾਰੀ ਵੀ ਮੌਜੂਦ ਰਹੇ।

ਇਸ ਮੌਕੇ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਆਖਿਆ ਕਿ ਪੰਜਾਬ ਸਰਕਾਰ ਦੀ ਸਭ ਤੋਂ ਪ੍ਰਮੁੱਖ ਤਰਜੀਹ ਸਿੱਖਿਆ ਖੇਤਰ ਵਿੱਚ ਸੁਧਾਰ ਕਰਨਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਹਰੇਕ ਸਕੂਲ ਦੀ ਕਾਇਆ ਕਲਪ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੂਬੇ ਦੇ ਸਕੂਲਾਂ ਦੇ ਅਧਿਆਪਕ ਬੱਚਿਆਂ ਨੂੰ ਵਧੀਆ ਸਿੱਖਿਆ ਮੁਹੱਈਆ ਕਰਵਾਉਣ ਇਸੇ ਸਦਕਾ ਹੀ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਹੋਰ ਦੇਸ਼ਾਂ ਵਿੱਚ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ। ਜੇਕਰ ਸਕੂਲ ਮੁਖੀ ਚੰਗੇ ਹੋਣਗੇ ਤਾਂ ਸਕੂਲ ਦੇ ਨਤੀਜੇ ਵੀ ਵਧੀਆ ਆਉਣਗੇ। ਬੱਚਿਆਂ ਨੂੰ ਤਕਨੀਕੀ ਸਿੱਖਿਆ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਤਾਂ ਹੀ ਸਕੂਲ ਆਫ ਐਮੀਨੇਂਸ ਖੋਲ੍ਹੇ ਜਾ ਰਹੇ ਹਨ।

ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ NHAI ਦਾ ਮੁੱਦਾ ਚੁੱਕਿਆ ਅਤੇ ਆਖਿਆ ਕਿ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ। ਇਸੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣੇ ਪੱਧਰ ’ਤੇ ਮੀਟਿੰਗਾਂ ਜਾਰੀ ਹਨ, ਜਿਹੜੇ ਵੀ ਛੋਟੇ-ਛੋਟੇ ਮੁੱਦੇ ਦਰਪੇਸ਼ ਹਨ, ਉਹਨਾਂ ਨੂੰ ਜਲਦ ਹੀ ਨਜਿੱਠ ਲਿਆ ਜਾਵੇਗਾ।