Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਕੈਬਨਿਟ ਮੰਤਰੀ ਨੇ 4.80 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਤਿਆਰ ਹੋਣ...

ਕੈਬਨਿਟ ਮੰਤਰੀ ਨੇ 4.80 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਤਿਆਰ ਹੋਣ ਵਾਲੇ ਪੱਕੇ ਖਾਲਿਆਂ ਦਾ ਕੀਤਾ ਉਦਘਾਟਨ

 

 

ਚੰਡੀਗੜ੍ਹ/ਮਲੋਟ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਖੇਤੀਬਾੜੀ ਦੀ ਸਿੰਚਾਈ ਲਈ ਪੂਰਾ ਪਾਣੀ ਪਹੁੰਚਾਇਆ ਜਾ ਰਿਹਾ ਹੈ, ਇਹ ਪ੍ਰਗਟਾਵਾ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ,ਇਸਤਰੀ,ਬਾਲ ਵਿਕਾਸ ਮੰਤਰੀ ਪੰਜਾਬ ਨੇ ਮਲੋਟ ਵਿਧਾਨ ਸਭਾ ਹਲਕੇ ਦੇ ਪਿੰਡ ਘੁਮਿਆਰਾਂ ਖੇੜਾ, ਜੰਡਵਾਲਾ,ਬੱਲਮਗੜ੍ਹ, ਲੱਖੇਵਾਲੀ, ਮੌੜ, ਫਕਰਸਰ ਅਤੇ ਥੇੜੀ ਵਿਖੇ 4.80 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਉਸਾਰੇ ਜਾਣ ਵਾਲੇ ਖਾਲਿਆਂ ਦਾ ਉਦਘਾਟਨ ਕਰਦਿਆਂ ਕੀਤਾ। ਉਨ੍ਹਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਲਕੇ ਦੇ ਲੋਕਾਂ ਨਾਲ ਵਿਕਾਸ ਦੇ ਕੰਮ ਸ਼ੁਰੂ ਕਰਨ ਲਈ ਜੋ ਵਾਅਦੇ ਕੀਤੇ ਗਏ ਸਨ, ਇਹ ਵਾਅਦੇ ਲੜੀਵਾਰ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਮਲੋਟ ਰਜਬਾਹਾ ਨੂੰ ਲੱਗਦੇ ਪਿੰਡ ਜੰਡਵਾਲਾ ਵਿਖੇ 66.32 ਲੱਖ ਰੁਪਏ ਦੀ ਲਾਗਤ ਨਾਲ ਪੱਕਾ ਬਨਣ ਵਾਲੇ ਖਾਲੇ ਦੇ ਕੰਮ ਦੀ ਸ਼ੁਰੂਆਤ ਕੀਤੀ।

ਇਸੇ ਤਰ੍ਹਾਂ ਹੀ ਉਨ੍ਹਾਂ ਆਪਣੇ ਦੌਰੇ ਦੌਰਾਨ ਲਾਲਬਾਈ ਰਜਬਾਹਾ ਨਾਲ ਲੱਗਦੇ ਪਿੰਡ ਘੁਮਿਆਰਾਂ ਖੇੜਾ ਦੇ ਕੱਚੇ ਖਾਲੇ ਨੂੰ ਪੱਕਾ ਕਰਨ ਦੇ ਕੰਮ ਦਾ ਉਦਘਾਟਨ ਕੀਤਾ, ਜਿਸ ‘ਤੇ ਸਰਕਾਰ ਵਲੋਂ 77.09 ਲੱਖ ਰੁਪਏ ਖਰਚ ਕੀਤੇ ਜਾਣਗੇ ਤਾਂ ਜੋ ਟੇਲਾਂ ਤੇ ਪੈਦੀਆਂ ਜ਼ਮੀਨਾਂ ਨੂੰ ਨਹਿਰੀ ਪਾਣੀ ਦੀ ਪੂਰੀ ਸਪਲਾਈ ਮੁਹੱਈਆ ਹੋ ਸਕੇ। ਆਪਣੇ ਦੌਰੇ ਦੌਰਾਨ ਕੈਬਨਿਟ ਮੰਤਰੀ ਨੇ 57.05 ਲੱਖ ਦੀ ਲਾਗਤ ਦਾ ਪਿੰਡ ਲੱਖੇਵਾਲੀ ‘ਚ ਕੱਚੇ ਖਾਲ ਨੂੰ ਪੱਕਾ ਕਰਨ ਦੀ ਉਸਾਰੀ ਦਾ ਉਦਘਾਟਨ ਕੀਤਾ, 54.63 ਲੱਖ ਦੀ ਲਾਗਤ ਨਾਲ ਪਿੰਡ ਬੱਲਮਗੜ੍ਹ ‘ਚ ਕੱਚੇ ਖਾਲ ਨੂੰ ਪੱਕਾ ਕਰਨ ਦੀ ਉਸਾਰੀ ਦਾ ਉਦਘਾਟਨ ਕੀਤਾ ਅਤੇ ਇਸੇ ਤਰ੍ਹਾਂ ਹੀ 51.73 ਲੱਖ ਦੀ ਲਾਗਤ ਦਾ ਪਿੰਡ ਮੌੜ ‘ਚ ਕੱਚੇ ਖਾਲ ਨੂੰ ਪੱਕਾ ਕਰਨ ਦੀ ਉਸਾਰੀ ਦਾ ਵੀ ਉਦਘਾਟਨ ਕੀਤਾ ।

Latest Articel

ਪੰਜਾਬ ਨੂੰ ਦਹਿਲਾਉਣ ਦੀ ਸਾਜਿਸ਼ ‘ਚ ਬੈਠੇ 13 ਮੁਲਜ਼ਮ ਗ੍ਰਨੇਡ ਲਾਂਚਰ ਸਣੇ ਗ੍ਰਿਫ਼ਤਾਰ, DGP...

0
  ਜਲੰਧਰ/ਚੰਡੀਗੜ੍ਹ - ਪੰਜਾਬ ਪੁਲਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੰਜਾਬ ਪੁਲਸ ਦੀ ਟੀਮ ਨੇ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈ. ਐੱਸ. ਆਈ. ਅਤੇ ਬੱਬਰ ਖਾਲਸਾ...

37ਵੀਆਂ ਸਿੱਖ ਖੇਡਾਂ ਦੇ ਰੰਗ ‘ਚ ਰੰਗਿਆ ਗਿਆ ਸਿਡਨੀ

0
  ਸਿਡਨੀ :- ਸਿਡਨੀ ਦੇ ਬਾਸ ਹਿੱਲ ਇਲਾਕੇ ਵਿੱਚ ਸ਼ਾਨੋ-ਸ਼ੌਕਤ ਨਾਲ ਆਰੰਭ ਹੋਈਆਂ 37ਵੀਆਂ ਸਿੱਖ ਖੇਡਾਂ ਦਾ ਦੂਸਰਾ ਦਿਨ ਰਿਕਾਰਡ ਦਰਸ਼ਕਾਂ ਦੇ ਇਕੱਠ ਦਾ ਰਿਹਾ।...

ਕਿਸਾਨਾਂ ਨੂੰ ਪੰਜਾਬ ਸਰਕਾਰ ਦਾ ਤੋਹਫ਼ਾ, 33 ਫੀਸਦੀ ਸਬਸਿਡੀ ਦੇਣ ਦਾ ਐਲਾਨ

0
    ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਐਲਾਨ ਕੀਤਾ ਹੈ ਕਿ ਸੂਬੇ ਵਿਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ...

 ਹਰਜੋਤ ਬੈਂਸ ਵੱਲੋਂ ਨੰਗਲ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਕੇਂਦਰੀ ਬਿਜਲੀ ਮੰਤਰੀ ਤੋਂ...

0
  ਚੰਡੀਗੜ੍ਹ, 19 ਅਪ੍ਰੈਲ: ਨੰਗਲ ਦੀ ਗੁਆਚੀ ਸ਼ਾਨ ਨੂੰ ਬਹਾਲ ਕਰਨ ਅਤੇ ਸ਼ਹਿਰ ਦੇ ਵਸਨੀਕਾਂ ਦੇ ਜੀਵਨ-ਪੱਧਰ ਨੂੰ ਹੋਰ ਬਿਹਤਰ ਬਣਾਉਣ ਲਈ ਪੰਜਾਬ ਦੇ ਸਿੱਖਿਆ ਮੰਤਰੀ...

 ਯੁੱਧ ਨਸ਼ਿਆਂ ਵਿਰੁੱਧ : ਮਾਡਲ ਹਾਊਸ ’ਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗੈਰ-ਕਾਨੂੰਨੀ ਉਸਾਰੀ...

0
  ਚੰਡੀਗੜ੍ਹ/ ਜਲੰਧਰ, 19 ਅਪ੍ਰੈਲ :  ਪੰਜਾਬ ਸਰਕਾਰ ਵਲੋਂ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਵਿੱਚ ਅੱਜ ਕਮਿਸ਼ਨਰੇਟ ਪੁਲਿਸ...