Wednesday, December 25, 2024

Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਹੋਣਗੇ ਦਿੱਲੀ ਦੇ ਪ੍ਰਗਤੀ ਮੈਦਾਨ 'ਚ 'ਪੰਜਾਬ...

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਹੋਣਗੇ ਦਿੱਲੀ ਦੇ ਪ੍ਰਗਤੀ ਮੈਦਾਨ ‘ਚ ‘ਪੰਜਾਬ ਡੇਅ’  ਸਮਾਗਮ ਦੇ ਮੁੱਖ ਮਹਿਮਾਨ


ਚੰਡੀਗੜ੍ਹ ,ਨਵੰਬਰ 26–

ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਚੱਲ ਰਹੇ ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ-2024 ਦਰਮਿਆਨ 27  ਨਵੰਬਰ ਨੂੰ ਹੋਣ ਵਾਲੇ ‘ਪੰਜਾਬ ਡੇਅ’ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ।

ਕੈਬਨਿਟ ਮੰਤਰੀ ਸੌਂਦ ਵੱਲੋਂ ਇਸ ਮੌਕੇ ਪੰਜਾਬ ਪੈਵਿਲੀਅਨ ਦਾ ਦੌਰਾ ਕੀਤਾ ਜਾਵੇਗਾ, ਜਿਥੇ ਵੱਖ-ਵੱਖ ਵਿਭਾਗਾਂ ਅਤੇ ਸੰਸਥਾਨਾਂ ਜਿਵੇਂ ਮਾਰਕਫੈਡ, ਵੇਰਕਾ, ਪੀ.ਐਸ.ਆਈ.ਈ.ਸੀ- ਇਨਵੈਸਟ ਪੰਜਾਬ, ਪੰਜਾਬ ਸੈਰ-ਸਪਾਟਾ ਵਿਭਾਗ, ਸਾਇੰਸ ਟੈਕਨਾਲੋਜੀ ਤੇ ਵਾਤਾਵਰਣ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਹੋਰਨਾਂ ਵੱਲੋਂ ਪੰਜਾਬ ਦੇ ਵਿਰਸੇ, ਸਭਿਆਚਾਰ, ਉਦਯੋਗਿਕ ਵਿਕਾਸ, ਖੇਤੀਬਾੜ੍ਹੀ ਖੇਤਰ ਵਿਚ ਨਵੀਨਤਮ ਕਦਮਾਂ ਅਤੇ ਹਸਤ ਕਲਾ ਦੀਆਂ ਵਸਤਾਂ ਦਰਸਾਈਆਂ ਜਾ ਰਹੀਆਂ ਹਨ। ਇਸ ਸਾਲ ਦੇ ਵਪਾਰ ਮੇਲੇ ਦਾ ਥੀਮ “ਵਿਕਸਿਤ ਭਾਰਤ @ 2047” ਹੈ।

ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਦੀ ਡਾਇਰੈਕਟਰ ਸ਼੍ਰੀਮਤੀ ਅੰਮ੍ਰਿਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਸਟਾਲਾਂ ‘ਤੇ ਤਾਇਨਾਤ ਵਿਭਾਗੀ ਅਧਿਕਾਰੀ ਪੰਜਾਬ ਪੈਵਿਲੀਅਨ ਵਿਖੇ ਆਉਣ ਵਾਲੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਕਾਸ ਮੁਖੀ ਤੇ ਲੋਕ ਹਿਤ ਵਿਚ ਉਠਾਏ ਜਾ ਰਹੇ ਕਦਮਾਂ ਬਾਰੇ ਜਾਣਕਾਰੀ ਦੇ ਰਹੇ ਹਨ।
ਅਮ੍ਰਿਤ ਸਿੰਘ ਨੇ ਅੱਗੇ ਦੱਸਿਆ ਕਿ ਪੰਜਾਬੀ ਗੀਤ ਸੰਗੀਤ ਜਗਤ ‘ਚ ਨਾਮਵਰ ਗਾਇਕ ਲਖਵਿੰਦਰ ਵਡਾਲੀ ਵੱਲੋਂ ਪੰਜਾਬ ਡੇਅ ਦੇ ਸਮਾਗਮ ਦੌਰਾਨ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।