Tuesday, December 24, 2024

Become a member

Get the best offers and updates relating to Liberty Case News.

― Advertisement ―

spot_img
spot_img
HomeDuniyaਵਿਦਿਆਰਥੀਆਂ ਲਈ ਟਰੂਡੋ ਨੇ ਸਖਤ ਕੀਤੇ ਨਿਯਮ, ਹੁਣ ਕੈਨੇਡਾ ਵਿਚ ਕਾਲਜ ਬਦਲਣ...

ਵਿਦਿਆਰਥੀਆਂ ਲਈ ਟਰੂਡੋ ਨੇ ਸਖਤ ਕੀਤੇ ਨਿਯਮ, ਹੁਣ ਕੈਨੇਡਾ ਵਿਚ ਕਾਲਜ ਬਦਲਣ ਤੇ ਰੋਕ

ਵਿਦੇਸ਼ੀ ਵਿਦਿਆਰਥੀਆਂ ਦੇ ਲਈ ਕੈਨੇਡਾ ਸਰਕਾਰ ਨੇ ਸਖਤੀ ਸ਼ੁਰੂ ਕਰ ਦਿਤੀ ਹੈ।  ਨਵੇਂ ਨਿਯਮਾਂ ਅਨੁਸਾਰ ਜੇਕਰ ਕੋਈ ਵਿਦਿਆਰਥੀ ਭਾਰਤ ਤੋਂ ਕੈਨੇਡਾ ਦੇ ਕਿਸੇ ਕਾਲਜ ਵਿੱਚ ਦਾਖ਼ਲਾ ਲੈਂਦਾ ਹੈ ਤਾਂ ਉਹ ਹੁਣ ਕੈਨੇਡਾ ਪਹੁੰਚ ਕੇ ਕਾਲਜ ਨਹੀਂ ਬਦਲ ਸਕੇਗਾ।

ਜੇਕਰ ਉਹ ਕਾਲਜ ਬਦਲਦਾ ਹੈ ਤਾਂ ਉਸਨੂੰ ਦੁਬਾਰਾ ਸਟੱਡੀ ਵੀਜ਼ਾ ਲੈਣਾ ਪਵੇਗਾ। ਜੇਕਰ ਵੀਜ਼ਾ ਰਫਿਊਜ ਕਰ ਦਿੱਤਾ ਜਾਂਦਾ ਹੈ, ਤਾਂ ਵਿਦਿਆਰਥੀ ਨੂੰ ਤੀਹ ਦਿਨਾਂ ਦੇ ਅੰਦਰ ਕੈਨੇਡਾ ਛੱਡਣਾ ਪਵੇਗਾ। ਇਸ ਦੇ ਨਾਲ ਹੀ ਉਹ ਪੋਸਟ ਸਟੱਡੀ ਵੀਜ਼ਾ ਵਰਕ ਪਰਮਿਟ ਤੋਂ ਵੀ ਵਾਂਝਾ ਹੋ ਜਾਵੇਗਾ।

ਜੇਕਰ ਵਿਦਿਆਰਥੀ ਉਸ ਕਾਲਜ ਨੂੰ ਬਦਲਦਾ ਹੈ ਜਿਸ ਲਈ ਉਸ ਨੇ ਦਾਖਲਾ ਅਦਾ ਕੀਤਾ ਹੈ, ਤਾਂ ਉਸ ਨੂੰ ਫੀਸ ਵਾਪਸ ਨਹੀਂ ਕੀਤੀ ਜਾਵੇਗੀ। ਵਿਦਿਆਰਥੀਆਂ ਲਈ ਕੈਨੇਡਾ ਜਾਣਾ ਅਤੇ ਕਾਲਜ ਬਦਲਣਾ ਹੁਣ ਮਹਿੰਗਾ ਹੋ ਸਕਦਾ ਹੈ।ਹਰ ਸਾਲ 2.5 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਸਟੱਡੀ ਵੀਜ਼ੇ ‘ਤੇ ਕੈਨੇਡਾ ਜਾਂਦੇ ਹਨ, ਜਿਨ੍ਹਾਂ ‘ਚੋਂ ਪੰਜਾਬ ਦੇ ਵਿਦਿਆਰਥੀਆਂ ਦੀ ਗਿਣਤੀ 1.5 ਤੋਂ 2.25 ਲੱਖ ਹੈ।