ਚੋਣ ਕਮਿਸ਼ਨ ਵਲੋਂ 7 ਸੂਬਿਆਂ ਵਿੱਚ ਜਿਮਨੀ ਚੋਣਾਂ ਦਾ ਐਲਾਨ ਕੀਤੇ ਜਾਣ ਦੇ ਨਾਲ ਹੀ ਵੱਖ ਵਖ ਪਾਰਟੀਆਂ ਵਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਵੀ ਕੀਤਾ ਜਾ ਰਿਹਾ ਹੈ। ਪੰਜਾਬ ਦੀ ਜਲੰਧਰ ਵੈਸਟਰ ਸੀਟ ਦੀ ਜੇਕਰ ਗਲ ਕਰੀਏ ਤਾਂ ਸ਼ੀਤਲ ਅੰਗੁਰਾਲ ਦੇ ਅਸਤੀਫੇ ਮਗਰੋਂ ਇਹ ਸੀਟ ਵੀ ਖਾਲੀ ਹੋਈ ਸੀ ਅਤੇ ਹੁਣ ਇਸ ਸੀਟ ਤੋਂ ਆਮ ਆਦਮੀ ਪਾਰਟੀ ਨੇ ਆਪਣੇ ਨਵੇਂ ਉਮੀਦਵਾਰ ਦਾ ਨਾਂ ਐਲਾਨ ਦਿਤਾ ਐ। ਆਪ ਨੇ ਮਹਿੰਦਰ ਭਗਤ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ।
ਆਮ ਆਦਮੀ ਪਾਰਟੀ ਨੇ ਸਭ ਤੋਂ ਪਹਿਲਾਂ ਉਮੀਦਵਾਰ ਦਾ ਐਲਾਨ ਕੀਤਾ ਹੈ। ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਨੇ ਵੀ ਜਲੰਧਰ ਪੱਛਮੀ ਸੀਟ ਲਈ ਆਪਣਾ ਉਮੀਦਵਾਰ ਉਤਾਰ ਦਿਤਾ ਐ। ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਪਾਰਟੀ ਵਿਚ ਆਏ ਸ਼ੀਤਲ ਅੰਗੁਰਾਲ ਨੂੰ ਹੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ ਤੋਂ ਟਿਕਟ ਦਿਤੀ ਐ। ਇਸ ਸੀਟ ਤੇ ਹਾਲੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੇ ਆਪਣਾ ਉਮੀਦਵਾਰਨ ਹੀਂ ਐਲਾਨਿਆ ਐ।
ਦੱਸਣਯੋਗ ਹੈ ਕਿ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਿੰਗ ਹੋਵੇਗੀ, ਜਦਕਿ ਨਤੀਜੇ 13 ਜੁਲਾਈ ਨੂੰ ਐਲਾਨੇ ਜਾਣਗੇ। ਨਾਮਜ਼ਦਗੀਆਂ 21 ਜੂਨ ਤੱਕ ਭਰੀਆਂ ਜਾਣਗੀਆਂ। ਜ਼ਿਮਨੀ ਚੋਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਚ ਕਿਰਾਏ ਦਾ ਮਕਾਨ ਲੈ ਲਿਆ ਹੈ ਅਤੇ ਇਥੇ ਉਹ ਪਰਿਵਾਰ ਸਮੇਤ ਰਹਿਣਗੇ। ਮੁੱਖ ਭਗਵੰਤ ਸਿੰਘ ਮਾਨ ਨੇ ਦੀਪ ਨਗਰ ‘ਚ ਕਿਰਾਏ ਦਾ ਮਕਾਨ ਲੈ ਕੇ ਜ਼ਿਮਨੀ ਚੋਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।