ਨੈਸ਼ਨਲ – ਉੱਤਰਾਖੰਡ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਮਸੂਰੀ ਵਿੱਚ ਕੋਲਹੂਖੇਤ ਨੇੜੇ ਗਲੋਗੀ ਵਿਖੇ ਇੱਕ ਕਾਰ ਡੂੰਘੀ ਖੱਡ ਵਿੱਚ ਡਿੱਗ ਗਈ, ਜਿਸ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਇਕ ਹੋਰ ਜ਼ਖਮੀ ਹੋ ਗਿਆ।
ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (SDRF) ਤੋਂ ਮਿਲੀ ਜਾਣਕਾਰੀ ਅਨੁਸਾਰ, ਇਹ ਹਾਦਸਾ ਬੁੱਧਵਾਰ ਦੀ ਦੇਰ ਰਾਤ ਕੋਲਹੂਖੇਤ ਤੋਂ ਲਗਭਗ ਦੋ ਕਿਲੋਮੀਟਰ ਅੱਗੇ ਵਾਪਰਿਆ, ਜਦੋਂ ਕਾਰ ਅਚਾਨਕ ਕੰਟਰੋਲ ਤੋਂ ਬਾਹਰ ਹੋ ਗਈ ਅਤੇ 300 ਮੀਟਰ ਡੂੰਘੀ ਖੱਡ ਵਿੱਚ ਡਿੱਗ ਗਈ।
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ SDRF ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਹਨੇਰੇ ਵਿੱਚ ਖੱਡ ਵਿੱਚ ਉਤਰ ਕੇ ਬਚਾਅ ਅਤੇ ਰਾਹਤ ਕਾਰਜ ਕੀਤੇ। ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਿਨ੍ਹਾਂ ਦੀ ਪਛਾਣ ਸੌਰਭ ਤ੍ਰਿਖਾ ਅਤੇ ਕਾਰਤਿਕ ਤ੍ਰਿਖਾ ਵਜੋਂ ਹੋਈ ਹੈ। ਹਾਦਸੇ ਵਿੱਚ ਅੰਸ਼ੁਮਨ ਤ੍ਰਿਖਾ ਜ਼ਖਮੀ ਹੋ ਗਏ ਹਨ। ਹਾਦਸੇ ਦੇ ਸਾਰੇ ਪੀੜਤ ਦੇਹਰਾਦੂਨ ਦੇ ਸੇਵਕ ਆਸ਼ਰਮ ਰੋਡ ਦੇ ਰਹਿਣ ਵਾਲੇ ਹਨ ਅਤੇ ਰਿਸ਼ਤੇਦਾਰ ਹਨ।