ਜੈਪੁਰ – ਰਾਜਸਥਾਨ ਦੇ ਸਿਰੋਹੀ ਜ਼ਿਲ੍ਹੇ ‘ਚ ਬਿਆਵਰ ਪਿੰਡਵਾੜਾ ਹਾਈਵੇ ‘ਤੇ ਟਾਇਰ ਫਟਣ ਕਾਰਨ ਇਕ ਕਾਰ ਬੇਕਾਬੂ ਹੋ ਕੇ ਪਲਟ ਗਈ, ਜਿਸ ਕਾਰਨ ਗੁਜਰਾਤ ਦੇ ਰਹਿਣ ਵਾਲੇ ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦ ਸੂਚਨਾ ਮਿਲੀ ਹੈ। ਇਸ ਹਾਦਸੇ ਵਿਚ ਇਕ ਔਰਤ ਗੰਭੀਰ ਤੌਰ ‘ਤੇ ਜ਼ਖ਼ਮੀ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਪਰਿਵਾਰ ਦੇ ਲੋਕ ਕਾਰ ਵਿਚ ਸਵਾਰ ਹੋ ਕੇ ਗੁਜਰਾਤ ਤੋਂ ਜੋਧਪੁਰ ਜਾ ਰਹੇ ਸਨ।
ਇਸ ਦੌਰਾਨ ਸਿਰੋਹੀ ਜ਼ਿਲ੍ਹੇ ਵਿਚ ਬੇਵਰ ਪਿੰਡਾੜਾ ਰੋਡ ‘ਤੇ ਅਚਾਨਕ ਕਾਰ ਦਾ ਟਾਇਰ ਫਟ ਗਿਆ, ਜਿਸ ਕਾਰਨ ਕਾਰ ਬੇਕਾਬੂ ਹੋ ਕੇ ਪਲਟ ਗਈ ਅਤੇ ਸੜਕ ਦੇ ਦੂਜੇ ਪਾਸੇ ਜਾ ਡਿੱਗੀ। ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। ਹਸਪਤਾਲ ਵਿਚ ਡਾਕਟਰਾਂ ਨੇ ਪ੍ਰਤਾਪ ਭਾਈ, ਰਾਮੂਰਾਮ, ਊਸ਼ਾ ਬੇਨ, ਪੁਸ਼ਪਾਦੇਵੀ ਅਤੇ ਇਕ ਸਾਲ ਦੇ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਹਾਦਸੇ ਵਿਚ ਗੰਭੀਰ ਤੌਰ ‘ਤੇ ਜ਼ਖ਼ਮੀ ਹੋਈ ਸ਼ਾਰਦਾ ਦਾ ਇਲਾਜ ਕੀਤਾ ਜਾ ਰਿਹਾ ਹੈ। ਕਾਰ ‘ਚ ਸਵਾਰ ਲੋਕ ਗੁਜਰਾਤ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।