Thursday, August 28, 2025

Become a member

Get the best offers and updates relating to Liberty Case News.

― Advertisement ―

spot_img
spot_img
HomeBig Newsਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਸਰਪੰਚੀ ਚੋਣ ਲੜਨ ਵਾਲੇ ਖ਼ਿਲਾਫ਼ ਮਾਮਲਾ ਦਰਜ

ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਸਰਪੰਚੀ ਚੋਣ ਲੜਨ ਵਾਲੇ ਖ਼ਿਲਾਫ਼ ਮਾਮਲਾ ਦਰਜ

ਫਿਰੋਜ਼ਪੁਰ : ਫ਼ਿਰੋਜ਼ਪੁਰ ਦੇ ਥਾਣਾ ਕੁੱਲਗੜ੍ਹੀ ਅਧੀਨ ਪੈਂਦੀ ਬਸਤੀ ਪਿਆਰੇਆਣਾ ਵਿਚ ਇਕ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਸਰਪੰਚੀ ਚੋਣ ਲੜਨ ਦੇ ਦੋਸ਼ ਲੱਗੇ ਹਨ। ਪਿੰਡ ਦੇ ਮੌਜੂਦਾ ਸਰਪੰਚ ਦਰਸ਼ਨ ਸਿੰਘ ਦੀ ਸ਼ਿਕਾਇਤ ’ਤੇ ਪੁਲਸ ਨੇ ਮਹਿੰਦਰ ਸਿੰਘ ਨਾਂ ਦੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਕਾਰਵਾਈ ਇਕ ਪੜਤਾਲ ਤੋਂ ਬਾਅਦ ਕੀਤੀ ਗਈ ਹੈ। ਸ਼ਿਕਾਇਤਕਰਤਾ ਦਰਸ਼ਨ ਸਿੰਘ ਨੇ 24 ਅਪ੍ਰੈਲ 2025 ਨੂੰ ਪੁਲਸ ਨੂੰ ਇਕ ਦਰਖ਼ਾਸਤ ਦਿੱਤੀ ਸੀ।
ਇਸ ਦਰਖ਼ਾਸਤ ਦੇ ਆਧਾਰ ’ਤੇ, ਕਰਨ ਸ਼ਰਮਾ ਉਪ ਕਪਤਾਨ ਪੁਲਸ, ਸਬ-ਡਵੀਜ਼ਨ (ਦਿਹਾਤੀ) ਫ਼ਿਰੋਜ਼ਪੁਰ ਨੇ ਇਕ ਪੜਤਾਲ ਰਿਪੋਰਟ ਤਿਆਰ ਕੀਤੀ। ਇਸ ਪੜਤਾਲ ਵਿਚ ਇਹ ਪਾਇਆ ਗਿਆ ਕਿ ਮੁਲਜ਼ਮ ਮਹਿੰਦਰ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਪਿੰਡ ਬਸਤੀ ਪਿਆਰੇਆਣਾ ਨੇ ਕਥਿਤ ਤੌਰ ’ਤੇ ਗਲਤ ਜਾਣਕਾਰੀ ਅਤੇ ਜਾਅਲੀ ਦਸਤਾਵੇਜ਼ਾਂ ਦੇ ਸਹਾਰੇ ਸਰਪੰਚੀ ਚੋਣ ਲੜੀ ਸੀ। ਪੜਤਾਲ ਰਿਪੋਰਟ ਅਤੇ ਕਾਨੂੰਨੀ ਰਾਏ ਹਾਸਲ ਕਰਨ ਤੋਂ ਬਾਅਦ ਬਲਜੀਤ ਸਿੰਘ ਕੰਬੋਜ਼ ਉਪ ਜ਼ਿਲ੍ਹਾ ਅਟਾਰਨੀ (ਲੀਗਲ) ਫ਼ਿਰੋਜ਼ਪੁਰ ਵੱਲੋਂ ਦਿੱਤੀ ਗਈ ਸੀ, ਸੀਨੀਅਰ ਕਪਤਾਨ ਪੁਲਸ ਫ਼ਿਰੋਜ਼ਪੁਰ ਨੇ ਇਸ ਮਾਮਲੇ ’ਤੇ ਕਾਰਵਾਈ ਦੀ ਪ੍ਰਵਾਨਗੀ ਦੇ ਦਿੱਤੀ। ਇਸ ਮਾਮਲੇ ਦੀ ਜਾਂਚ ਕਰ ਰਹੇ ਐੱਸ. ਆਈ. ਨਿਰਮਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਰਸ਼ਨ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਮਹਿੰਦਰ ਸਿੰਘ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ।