Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਬੋਰਡ ਦੇ ਪੇਪਰਾਂ 'ਚ ਨਕਲ ਮਾਰਦੇ Students 'ਤੇ ਕੇਸ ਦਰਜ

ਬੋਰਡ ਦੇ ਪੇਪਰਾਂ ‘ਚ ਨਕਲ ਮਾਰਦੇ Students ‘ਤੇ ਕੇਸ ਦਰਜ

 

 

ਲੁਧਿਆਣਾ : ਸਰਾਭਾ ਨਗਰ ਸਥਿਤ ਸਰਕਾਰੀ ਹਾਈ ਸਕੂਲ ਵਿਚ 10ਵੀਂ ਜਮਾਤ ਦੀ ਬੋਰਡ ਪ੍ਰੀਖਿਆ ਦੌਰਾਨ ਨਕਲ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਸਕੂਲ ਦੇ ਸੁਪਰਡੈਂਟ ਭੁਪਿੰਦਰ ਪਾਲ ਸਿੰਘ ਦੀ ਸ਼ਿਕਾਇਤ ‘ਤੇ ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਸ ਨੇ ਸਖ਼ਤ ਕਾਰਵਾਈ ਕਰਦੇ ਹੋਏ ਦੋ ਵਿਦਿਆਰਥੀਆਂ ‘ਤੇ ਮਾਮਲਾ ਦਰਜ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ 9 ਮਾਰਚ ਨੂੰ 10ਵੀਂ ਜਮਾਤ ਦਾ ਬੋਰਡ ਪੇਪਰ ਚੱਲ ਰਿਹਾ ਸੀ, ਉਦੋਂ ਹੀ ਡਿਊਟੀ ‘ਤੇ ਤਾਇਨਾਤ ਅਧਿਆਪਕਾਂ ਦੀ ਪੈਨੀ ਨਜ਼ਰ ਦੋ ਪ੍ਰੀਖਿਆਰਥੀਆਂ ‘ਤੇ ਪਈ ਜੋ ਸ਼ਰੇਆਮ ਨਕਲ ਦੀ ਸਮੱਗਰੀ ਦਾ ਸਹਾਰਾ ਲੈ ਰਹੇ ਸਨ।

 

ਹੈਰਾਨੀ ਦੀ ਗੱਲ ਇਹ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੀਖਿਆ ਕੇਂਦਰਾਂ ‘ਤੇ ਨਕਲ ਰੋਕਣ ਲਈ ਪੁਖ਼ਤਾ ਪ੍ਰਬੰਧਾਂ ਦੇ ਦਾਅਵੇ ਕੀਤੇ ਗਏ ਸਨ, ਪਰ ਇਨ੍ਹਾਂ ਪ੍ਰੀਖਿਆਰਥੀਆਂ ਨੇ ਨਿਯਮਾਂ ਨੂੰ ਛਿੱਕੇ ਟੰਗਦੇ ਹੋਏ ਬੋਰਡ ਦੇ ਸਖ਼ਤ ਨਿਰਦੇਸ਼ਾਂ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ। ਸਕੂਲ ਪ੍ਰਬੰਧਕਾਂ ਅਨੁਸਾਰ ਉਕਤ ਪ੍ਰੀਖਿਆਰਥੀਆਂ ਨੇ ਬੋਰਡ ਦੀਆਂ ਜਾਰੀ ਕੀਤੀਆਂ ਹਦਾਇਤਾਂ ਦੀ ਉਲੰਘਣਾ ਕੀਤੀ ਹੈ। ਫਲਾਇੰਗ ਸਕੁਐਡ ਅਤੇ ਸੁਪਰਡੈਂਟ ਦੀ ਰਿਪੋਰਟ ਦੇ ਆਧਾਰ ‘ਤੇ ਪੁਲਸ ਨੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਵਿਭਾਗ ਦਾ ਕਹਿਣਾ ਹੈ ਕਿ ਪ੍ਰੀਖਿਆ ਦੀ ਪਵਿੱਤਰਤਾ ਭੰਗ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।