Become a member

Get the best offers and updates relating to Liberty Case News.

― Advertisement ―

spot_img
spot_img
HomeBig Newsਹੜ੍ਹਾਂ ਵਿਚਾਲੇ ਪੰਜਾਬ ਪਹੁੰਚੀ ਕੇਂਦਰੀ ਟੀਮ, ਨੁਕਸਾਨ ਦਾ ਲਿਆ ਜਾਇਜ਼ਾ

ਹੜ੍ਹਾਂ ਵਿਚਾਲੇ ਪੰਜਾਬ ਪਹੁੰਚੀ ਕੇਂਦਰੀ ਟੀਮ, ਨੁਕਸਾਨ ਦਾ ਲਿਆ ਜਾਇਜ਼ਾ

ਗੁਰਦਾਸਪੁਰ – ਜ਼ਿਲ੍ਹਾ ਗੁਰਦਾਸਪੁਰ ਵਿਚ ਰਾਵੀ ਦਰਿਆ ਨਾਲ ਲੱਗਦੇ ਇਲਾਕਿਆਂ ਵਿੱਚ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਅੱਜ ਕੇਂਦਰ ਸਰਕਾਰ ਦੀ ਟੀਮ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਤਿੰਨ ਮੈਂਬਰੀ ਇਸ ਕੇਂਦਰੀ ਟੀਮ ਵਿਚ ਰਾਜੇਸ਼ ਗੁਪਤਾ, ਟੀ.ਐੱਲ. (ਡੀ.ਐੱਮ.) ਮਨਿਸਟਰੀ ਆਫ਼ ਹੋਮ ਅਫ਼ੇਅਰ, ਕੰਡਾਰਪ ਵੀ. ਫਟੇਲ, ਡੀ.ਐੱਸ., ਐਕਸਪੈਂਡੀਚਰ, ਮਨਿਸਟਰੀ ਆਫ਼ ਫਾਈਨੈਂਸ ਅਤੇ ਰਾਕੇਸ਼ ਕੁਮਾਰ, ਆਰ.ਓ, ਮਨਿਸਟਰੀ ਆ ਫਰੋਡ ਟਰਾਂਸਪੋਰਟ ਐਂਡ ਹਾਈਵੇਅ ਸ਼ਾਮਲ ਸਨ।

ਕੇਂਦਰ ਸਰਕਾਰ ਦੀ ਇਸ ਟੀਮ ਵੱਲੋਂ ਅੱਜ ਸਭ ਤੋਂ ਪਹਿਲਾਂ ਡੇਰਾ ਬਾਬਾ ਨਾਨਕ ਦੇ ਨਜ਼ਦੀਕ ਹੜ੍ਹ ਪ੍ਰਭਾਵਿਤ ਪਿੰਡ ਧਰਮਕੋਟ ਰੰਧਾਵਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੇ ਅਧਿਕਾਰੀਆਂ ਕੋਲੋਂ ਹੜ੍ਹਾਂ ਸਬੰਧੀ ਹੋਏ ਨੁਕਸਾਨ ਦੀ ਜਾਣਕਾਰੀ ਹਾਸਲ ਕੀਤੀ ਅਤੇ ਨਾਲ ਹੀ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਵੀ ਮੁਲਾਕਾਤ ਕੀਤੀ। ਇਸ ਤੋਂ ਬਾਅਦ ਇਸ ਟੀਮ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਵੀ ਲਿਆ ਗਿਆ। ਇਸ ਉਪਰੰਤ ਕੇਂਦਰੀ ਟੀਮ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੋਰ ਹੜ੍ਹ ਪ੍ਰਭਾਵਿਤ ਖੇਤਰਾਂ ਕਲਾਨੌਰ ਤੇ ਬਹਿਰਾਮਪੁਰ ਦਾ ਦੌਰਾ ਵੀ ਕੀਤਾ ਗਿਆ।