ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੈਂਡ ਪੋਰਟ ਅਥਾਰਿਟੀ ਆਫ ਇੰਡੀਆ ਦੇ ਨਵੇਂ ਚੁਣੇ ਚੇਅਰਮੈਨ ਜੈਯੰਤ ਸਿੰਘ ਨੇ ਅਹੁਦਾ ਸੰਭਾਲਣ ਪਿੱਛੋਂ ਗੁਰੂਘਰ ਵਿਖੇ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਜਿੱਥੇ ਉਨ੍ਹਾਂ ਨੇ ਇਲਾਹੀ ਬਾਣੀ ਦਾ ਕੀਰਤਨ ਸੁਣਿਆ, ਉੱਥੇ ਹੀ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ।
ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਦੇਸ਼ ਦੇ ਵੱਖ-ਵੱਖ ਉੱਚ ਅਹੁਦਿਆਂ ‘ਤੇ ਪਿਛਲੇ ਕਈ ਸਾਲ ਡਿਊਟੀ ਨਿਭਾਈ ਹੈ ਅਤੇ ਹੁਣ ਭਾਰਤ ਵਿੱਚ ਲੈਂਡ ਪੋਰਟ ਅਥਾਰਿਟੀ ਦੇ ਚੇਅਰਮੈਨ ਨਿਯੁਕਤ ਹੋਣ ‘ਤੇ ਅੱਜ ਦੇਰ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਨਾਲ ਐੱਲਪੀਆਈ ਅਟਾਰੀ ਸਰਹੱਦ ‘ਤੇ ਸਥਿਤ ਆਈਸੀਪੀ ਦੇ ਮੈਨੇਜਰ ਸੂਰਜ ਭਾਮ, ਹਰਵਿੰਦਰ ਸਿੰਘ ਰੇਲਵੇ ਵੀ ਹਾਜ਼ਰ ਸਨ। ਇਸ ਮੌਕੇ ਮੈਨੇਜਰ ਰਾਜਿੰਦਰ ਸਿੰਘ ਰੂਬੀ ਵੱਲੋਂ ਚੇਅਰਮੈਨ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਅਤੇ ਯਾਦਗਾਰੀ ਪੁਸਤਕਾਂ ਦੇ ਸੈੱਟ ਦੇ ਕੇ ਸਨਮਾਨਿਤ ਕੀਤਾ ਗਿਆ।