ਲੁਧਿਆਣਾ -ਪੰਜਾਬ ਦੇ ਸਕੂਲਾਂ ਦਾ ਸਮਾਂ ਪਹਿਲੀ ਅਕਤੂਬਰ ਯਾਨੀ ਕਿ ਮੰਗਲਵਾਰ ਤੋਂ ਬਦਲ ਦਿੱਤਾ ਜਾਵੇਗਾ। ਸਾਰੇ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਲੱਗਣਗੇ ਅਤੇ ਛੁੱਟੀ 2.30 ਵਜੇ ਹੋਵੇਗੀ। ਇਸੇ ਤਰ੍ਹਾਂ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8.30 ਵਜੇ ਲੱਗਣਗੇ ਅਤੇ 2.50 ਵਜੇ ਤਕ ਛੁੱਟੀ ਹੋਵੇਗੀ। ਸਕੂਲ ਸਿੱਖਿਆ ਵਿਭਾਗ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਇਸ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ।