ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਜਲੰਧਰ ਲੋਕ ਸਭਾ ਸੀਟ ’ਤੇ ਜਿੱਤ ਹਾਸਲ ਕਰ ਲਈ ਹੈ। ਉਹ 1,75,993 ਵੋਟਾਂ ਨਾਲ ਜੇਤੂ ਰਹੇ। ਉਨ੍ਹਾਂ ਨੂੰ ਕੁੱਲ 3,90,053 ਵੋਟਾਂ ਮਿਲੀਆਂ। ਦੂਜੇ ਸਥਾਨ ’ਤੇ ਭਾਜਪਾ ਦੇ ਸ਼ੁਸ਼ੀਲ ਕੁਮਾਰ ਰਿੰਕੂ ਨੂੰ 2,14,060 ਅਤੇ ਤੀਜੇ ਸਥਾਨ ’ਤੇ ਆਮ ਆਦਮੀ ਪਾਰਟੀ ਦੇ ਪਵਨ ਕੁਮਾਰ ਟੀਨੂੰ ਨੂੰ 2,08,889 ਵੋਟਾਂ ਮਿਲੀਆਂ। ਵੱਡੀ ਲੀਡ ਨਾਲ ਜਿੱਤ ਹਾਸਿਲ ਕਰਨ ਤੋਂ ਬਾਅਦ ਚਰਨਜੀਤ ਚੰਨੀ ਅਤੇ ਉਨ੍ਹਾਂ ਦੀ ਪਤਨੀ ਨੇ ਰੱਬ ਦਾ ਸ਼ੁਕਰਾਨਾਂ ਕੀਤਾ ਤੇ ਜਲੰਧਰ ਦੇ ਲੋਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਚੰਨੀ ਸਾਹਿਬ ਜਲੰਧਰ ਦੇ ਦਿਲਾਂ ਵਿੱਚ ਵਸਦੇ ਹਨ ਅਤੇ ਲੋਕਾਂ ਨੇ ਵੋਟ ਪਾ ਕੇ ਇਹ ਸਾਬਿਤ ਕਰ ਦਿੱਤਾ ਹੈ