ਆਈਪੀਐੱਲ ‘ਚ ਰਾਇਲ ਚੈਲੇਂਜਰਜ਼ ਬੈਂਗਲੁਰੂ ਦੀ ਸ਼ਾਨਦਾਰ ਜਿੱਤ ਦਾ ਜਸ਼ਨ ਬੁੱਧਵਾਰ ਨੂੰ ਇਕ ਦੁਖਦ ਹਾਦਸੇ ‘ਚ ਤਬਦੀਲ ਹੋ ਗਿਆ। ਕਾਰਨ, ਬੈਂਗਲੁਰੂ ਦੇ ਚਿੰਨਾਸਵਾਮੀ ਸਟੇਡੀਅਮ ‘ਚ RCB ਦੀ ਵਿਕਟਰੀ ਪਰੇਡ ਦੌਰਾਨ ਭਾਜੜ ਮਚ ਗਈ। ਜਾਣਕਾਰੀ ਮੁਤਾਬਕ, ਸਟੇਡੀਅਮ ਦੇ ਬਾਹਰ ਭਾਰੀ ਭੀੜ ਵਿਚਾਲੇ ਮਚੀ ਭਾਜੜ ‘ਚ 7 ਲੋਕਾਂ ਦੀ ਮੌਤ ਹੋ ਗਈ ਹੈ।
ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਹਜ਼ਾਰਾਂ ਲੋਕ 18 ਸਾਲਾਂ ਬਾਅਦ ਆਰਸੀਬੀ ਦੇ ਆਈਪੀਐਲ ਟਰਾਫੀ ਜਿੱਤਣ ਦਾ ਜਸ਼ਨ ਮਨਾਉਣ ਲਈ ਸਟੇਡੀਅਮ ਜਾਣ ਲਈ ਇਕੱਠੇ ਹੋਏ ਸਨ। ਚਸ਼ਮਦੀਦਾਂ ਦੇ ਅਨੁਸਾਰ, ਜਸ਼ਨ ਦੌਰਾਨ, ਭੀੜ ਅਚਾਨਕ ਸਟੇਡੀਅਮ ਦੇ ਅੰਦਰ ਅਤੇ ਬਾਹਰ ਬੇਕਾਬੂ ਹੋ ਗਈ, ਜਿਸ ਕਾਰਨ ਹਫੜਾ-ਦਫੜੀ ਮਚ ਗਈ। ਕਈ ਲੋਕ ਕੁਚਲੇ ਗਏ ਅਤੇ ਦਰਜਨਾਂ ਜ਼ਖਮੀ ਹੋ ਗਏ। ਜ਼ਖਮੀਆਂ ਵਿੱਚੋਂ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।